ਯੂਪੀਐਸਸੀ ਦੀ ਡੀਜੀਪੀ ਗੁਪਤਾ ਦੀ ਨਿਯੁਕਤੀ 'ਤੇ ਪੱਕੀ ਮੋਹਰ, ਅਗਲੀ ਸੁਣਵਾਈ 17 ਮਾਰਚ ਨੂੰ
ਏਬੀਪੀ ਸਾਂਝਾ | 05 Mar 2020 06:11 PM (IST)
-ਪੰਜਾਬ ਦੇ ਡੀਜੇਪੀ ਦਿਨਕਰ ਗੁਪਤਾ ਦੀ ਨਿਯੁਕਤੀ ਦੇ ਮਾਮਲੇ 'ਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
-ਯੂਪੀਐਸਸੀ ਮੁਤਾਬਕ ਡੀਜੀਪੀ ਦੀ ਨਿਯੁਕਤੀ ਬਿਲਕੁੱਲ ਸਹੀ ਸੀ।
ਪੰਜਾਬ ਡੀਜੀਪੀ ਦਿਨਕਰ ਗੁਪਤਾ
ਚੰਡੀਗੜ੍ਹ: ਪੰਜਾਬ ਦੇ ਡੀਜੇਪੀ ਦਿਨਕਰ ਗੁਪਤਾ ਦੀ ਨਿਯੁਕਤੀ ਦੇ ਮਾਮਲੇ 'ਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ 'ਚ ਹਾਈ ਕੋਰਟ ਵਿੱਚ ਯੂਪੀਐਸਸੀ ਵੱਲੋਂ ਬਹਿਸ ਕੀਤੀ ਗਈ। ਯੂਪੀਐਸਸੀ ਮੁਤਾਬਕ ਡੀਜੀਪੀ ਦੀ ਨਿਯੁਕਤੀ ਬਿਲਕੁੱਲ ਸਹੀ ਸੀ। ਯੂਪੀਐਸਸੀ ਨੇ ਕਿਹਾ ਕਿ ਡੀਜੀਪੀ ਸੁਰੇਸ਼ ਅਰੋੜਾ ਰਾਜਪ੍ਰਣਾਲੀ ਕਮੇਟੀ ਦਾ ਹਿੱਸਾ ਸਨ, ਉਹ ਵੀ ਸਹੀ ਸਨ। ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਸੁਪਰੀਮ ਕੋਰਟ ਦੇ ਪ੍ਰਕਾਸ਼ ਸਿੰਘ ਕੇਸ ਦੇ ਅਧਾਰ ਤੇ ਕੀਤੀ ਗਈ ਹੈ। ਕੇਸ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ ਜਿਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲਾ ਸੁਲਝਾਇਆ ਜਾਵੇਗਾ।