ਪੜਚੋਲ ਕਰੋ

Lok Sabha Elections 2024: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ 

ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ...

ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕਿਆਂ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ  ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ ।

ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆਂ  ਨੂੰ ਭਾਰਤੀ ਚੋਣ ਕਮਿਸ਼ਨ  ਦੇ ਦਿਸ਼ਾ-ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ।

ਸੂਬੇ  ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖਤੀ ਨਾਲ ਪਾਲਣਾ ਕਰਨ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰੀ ਸੁਹਿਰਦਤਾ  ਨਾਲ ਅੱਗੇ ਫੈਲਾਇਆ ਜਾਣਾ ਚਾਹੀਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲਾਇਸੰਸੀ ਹਥਿਆਰਾਂ ਨੂੰ ਜਮ੍ਹਾਂ ਕਰਾਏ ਜਾਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੰਨ ਹਾਊਸਾਂ ਦੀ ਵਾਰ-ਵਾਰ ਚੈਕਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨ ਹਾਊਸ ਮਾਲਕਾਂ ਵੱਲੋਂ ਹਥਿਆਰਾਂ ਦੀ ਸੁਰੱਖਿਅਤ ਸਟੋਰੇਜ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਤੋਂ ਬਚਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਚੋਣਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਡੀਜੀਪੀ ਨੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਤੇ ਮੁਸਤੈਦੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਕੋਈ ਕੁਤਾਹੀ ਜਾਂ ਢਿੱਲ ਨਾ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਭਗੌੜੇ ਅਪਰਾਧੀਆਂ ਅਤੇ ਪੈਰੋਲ ਮਿਆਦ ਪੁੱਗ ਜਾਣ ਉਪਰੰਤ ਵੀ ਜ਼ੇਲ੍ਹ ਨਾ ਪਰਤਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਅਮਲ ਵਿੱਚ ਲਿਆਉਣ ਲਈ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 1 ਜਨਵਰੀ, 2024 ਤੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2890 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਸੀ.ਆਰ.ਪੀ.ਸੀ. ਐਕਟ ਦੀਆਂ ਧਾਰਾਵਾਂ 107/151 ਤਹਿਤ 2456 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਕੁੱਲ 2110 ਗੈਰ-ਜ਼ਮਾਨਤੀ ਵਾਰੰਟਾਂ ਵਿੱਚੋਂ, 1175 ਗੈਰ-ਜ਼ਮਾਨਤੀ ਵਾਰੰਟਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ ਹੈ।

ਦੱਸਣਯੋਗ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਮੁਸਤੈਦੀ ਨਾਲ ਨਜ਼ਰਸਾਨੀ ਕੀਤੀ  ਜਾ ਸਕੇ। ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

ਡੀਜੀਪੀ ਨੇ ਸਮੂਹ ਅਧਿਕਾਰੀਆਂ ਨੂੰ ਇੱਕ ਵਧੀਆ ਅੰਤਰ-ਵਿਭਾਗੀ ਤਾਲਮੇਲ ਅਤੇ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲ ਅਤੇ ਵਿਭਾਗ ਮਿਲ ਕੇ ਕੰਮ ਕਰ ਸਕਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sara Ali Khan Viral Photos: ਕੀ ਸਾਰਾ ਅਲੀ ਖਾਨ ਪੰਜਾਬ ਦੇ ਇਸ ਯੁਵਾ ਨੇਤਾ ਨੂੰ ਕਰ ਰਹੀ ਡੇਟ? ਅਜਿਹੀਆਂ ਤਸਵੀਰਾਂ ਹੋਈਆਂ ਵਾਇਰਲ
Sara Ali Khan Viral Photos: ਕੀ ਸਾਰਾ ਅਲੀ ਖਾਨ ਪੰਜਾਬ ਦੇ ਇਸ ਯੁਵਾ ਨੇਤਾ ਨੂੰ ਕਰ ਰਹੀ ਡੇਟ? ਅਜਿਹੀਆਂ ਤਸਵੀਰਾਂ ਹੋਈਆਂ ਵਾਇਰਲ
Mayonnaise Ban: ਇਸ ਰਾਜ ਦੀ ਸਰਕਾਰ ਨੇ ਮੇਅਨੀਜ਼ 'ਤੇ ਲਗਾਈ ਪਾਬੰਦੀ, 100 ਲੋਕ ਬਿਮਾਰ ਪਏ, ਇੱਕ ਦੀ ਮੌ*ਤ
Mayonnaise Ban: ਇਸ ਰਾਜ ਦੀ ਸਰਕਾਰ ਨੇ ਮੇਅਨੀਜ਼ 'ਤੇ ਲਗਾਈ ਪਾਬੰਦੀ, 100 ਲੋਕ ਬਿਮਾਰ ਪਏ, ਇੱਕ ਦੀ ਮੌ*ਤ
ਦੀਵਾਲੀ 'ਤੇ ਭਾਰਤ ਅਤੇ ਚੀਨ ਵਿਚਾਲੇ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ, LAC 'ਤੇ ਸ਼ੁਰੂ ਹੋਈ ਗਸ਼ਤ
ਦੀਵਾਲੀ 'ਤੇ ਭਾਰਤ ਅਤੇ ਚੀਨ ਵਿਚਾਲੇ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ, LAC 'ਤੇ ਸ਼ੁਰੂ ਹੋਈ ਗਸ਼ਤ
ਸਿਗਰਟ ਨਾ ਪੀਣ ਵਾਲਿਆਂ 'ਚ ਵੀ ਵੱਧਿਆ ਫੇਫੜਿਆਂ ਦੇ ਕੈਂਸਰ ਦਾ ਖਤਰਾ, ਅਧਿਐਨ 'ਚ ਸਾਹਮਣੇ ਆਏ ਇਹ ਹੈਰਾਨੀਜਨਕ ਕਾਰਨ
ਸਿਗਰਟ ਨਾ ਪੀਣ ਵਾਲਿਆਂ 'ਚ ਵੀ ਵੱਧਿਆ ਫੇਫੜਿਆਂ ਦੇ ਕੈਂਸਰ ਦਾ ਖਤਰਾ, ਅਧਿਐਨ 'ਚ ਸਾਹਮਣੇ ਆਏ ਇਹ ਹੈਰਾਨੀਜਨਕ ਕਾਰਨ
Advertisement
ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sara Ali Khan Viral Photos: ਕੀ ਸਾਰਾ ਅਲੀ ਖਾਨ ਪੰਜਾਬ ਦੇ ਇਸ ਯੁਵਾ ਨੇਤਾ ਨੂੰ ਕਰ ਰਹੀ ਡੇਟ? ਅਜਿਹੀਆਂ ਤਸਵੀਰਾਂ ਹੋਈਆਂ ਵਾਇਰਲ
Sara Ali Khan Viral Photos: ਕੀ ਸਾਰਾ ਅਲੀ ਖਾਨ ਪੰਜਾਬ ਦੇ ਇਸ ਯੁਵਾ ਨੇਤਾ ਨੂੰ ਕਰ ਰਹੀ ਡੇਟ? ਅਜਿਹੀਆਂ ਤਸਵੀਰਾਂ ਹੋਈਆਂ ਵਾਇਰਲ
Mayonnaise Ban: ਇਸ ਰਾਜ ਦੀ ਸਰਕਾਰ ਨੇ ਮੇਅਨੀਜ਼ 'ਤੇ ਲਗਾਈ ਪਾਬੰਦੀ, 100 ਲੋਕ ਬਿਮਾਰ ਪਏ, ਇੱਕ ਦੀ ਮੌ*ਤ
Mayonnaise Ban: ਇਸ ਰਾਜ ਦੀ ਸਰਕਾਰ ਨੇ ਮੇਅਨੀਜ਼ 'ਤੇ ਲਗਾਈ ਪਾਬੰਦੀ, 100 ਲੋਕ ਬਿਮਾਰ ਪਏ, ਇੱਕ ਦੀ ਮੌ*ਤ
ਦੀਵਾਲੀ 'ਤੇ ਭਾਰਤ ਅਤੇ ਚੀਨ ਵਿਚਾਲੇ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ, LAC 'ਤੇ ਸ਼ੁਰੂ ਹੋਈ ਗਸ਼ਤ
ਦੀਵਾਲੀ 'ਤੇ ਭਾਰਤ ਅਤੇ ਚੀਨ ਵਿਚਾਲੇ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ, LAC 'ਤੇ ਸ਼ੁਰੂ ਹੋਈ ਗਸ਼ਤ
ਸਿਗਰਟ ਨਾ ਪੀਣ ਵਾਲਿਆਂ 'ਚ ਵੀ ਵੱਧਿਆ ਫੇਫੜਿਆਂ ਦੇ ਕੈਂਸਰ ਦਾ ਖਤਰਾ, ਅਧਿਐਨ 'ਚ ਸਾਹਮਣੇ ਆਏ ਇਹ ਹੈਰਾਨੀਜਨਕ ਕਾਰਨ
ਸਿਗਰਟ ਨਾ ਪੀਣ ਵਾਲਿਆਂ 'ਚ ਵੀ ਵੱਧਿਆ ਫੇਫੜਿਆਂ ਦੇ ਕੈਂਸਰ ਦਾ ਖਤਰਾ, ਅਧਿਐਨ 'ਚ ਸਾਹਮਣੇ ਆਏ ਇਹ ਹੈਰਾਨੀਜਨਕ ਕਾਰਨ
Stubble Brning: ਪਰਾਲੀ ਸਾੜਨ ਤੋਂ ਰੋਕਣ ਗਏ ਨੋਡਲ ਅਫਸਰ ਦੀ ਕੁੱਟਮਾਰ, ਹਸਪਤਾਲ 'ਚ ਦਾਖਲ, FIR ਹੋਈ ਦਰਜ
Stubble Brning: ਪਰਾਲੀ ਸਾੜਨ ਤੋਂ ਰੋਕਣ ਗਏ ਨੋਡਲ ਅਫਸਰ ਦੀ ਕੁੱਟਮਾਰ, ਹਸਪਤਾਲ 'ਚ ਦਾਖਲ, FIR ਹੋਈ ਦਰਜ
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
BRICS ਅਤੇ G7 ਹਿੱਤਾਂ ਨੂੰ ਸੰਤੁਲਿਤ ਕਰਨ ਵਿੱਚ ਭਾਰਤ ਦੇ ਮੋਢਿਆਂ ਉੱਤੇ ਵੱਡੀ ਜ਼ਿੰਮੇਵਾਰੀ
BRICS ਅਤੇ G7 ਹਿੱਤਾਂ ਨੂੰ ਸੰਤੁਲਿਤ ਕਰਨ ਵਿੱਚ ਭਾਰਤ ਦੇ ਮੋਢਿਆਂ ਉੱਤੇ ਵੱਡੀ ਜ਼ਿੰਮੇਵਾਰੀ
ਦੀਵਾਲੀ ਮੌਕੇ ਹੋਇਆ ਵੱਡਾ ਹਾਦਸਾ, ਲੁਧਿਆਣਾ 'ਚ ਉੱਨ ਦੇ ਗੋਦਾਮ 'ਚ ਲੱਗੀ ਅੱਗ, ਪਟਾਕੇ ਡਿੱਗਣ ਦਾ ਖ਼ਦਸ਼ਾ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਦੀਵਾਲੀ ਮੌਕੇ ਹੋਇਆ ਵੱਡਾ ਹਾਦਸਾ, ਲੁਧਿਆਣਾ 'ਚ ਉੱਨ ਦੇ ਗੋਦਾਮ 'ਚ ਲੱਗੀ ਅੱਗ, ਪਟਾਕੇ ਡਿੱਗਣ ਦਾ ਖ਼ਦਸ਼ਾ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Embed widget