ਡੀਜੀਪੀ ਗੌਰਵ ਯਾਦਵ ਐਕਸ਼ਨ 'ਚ, ਪੂਰੇ ਪੰਜਾਬ 'ਚ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਜਾਰੀ
ਡੀਜੀਪੀ ਗੌਰਵ ਯਾਦਵ ਦੇ ਹੁਕਮਾਂ 'ਤੇ ਪਹਿਲੀ ਵਾਰ ਪੰਜਾਬ 'ਚ ਇੰਨੇ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਹਰੇਕ ਜ਼ਿਲ੍ਹੇ ਦੀ ਪੁਲਿਸ ਦਾ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨਿਗਰਾਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਪੁਲਿਸ ਨੇ ਅੱਜ ਪੂਰੇ ਸੂਬੇ ਵਿੱਚ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਹ ਮੁਹਿੰਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੁਪਹਿਰ 3 ਵਜੇ ਤੱਕ ਚੱਲੇਗੀ। ਪੁਲਿਸ ਹਰ ਪਿੰਡ, ਹਰ ਸ਼ਹਿਰ ਦੀ ਚੈਕਿੰਗ ਕਰੇਗੀ। ਨਵੇਂ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ 'ਤੇ ਪਹਿਲੀ ਵਾਰ ਪੰਜਾਬ 'ਚ ਇੰਨੇ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਹਰੇਕ ਜ਼ਿਲ੍ਹੇ ਦੀ ਪੁਲਿਸ ਦਾ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨਿਗਰਾਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
Hisar News : ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ 'ਚ ਇਕ ਕਿਸਾਨ ਦੀ ਮੌਤ, 3 ਪੁਲਿਸ ਮੁਲਾਜ਼ਮ ਜ਼ਖ਼ਮੀ
Haryana News : ਹਰਿਆਣਾ ਦੇ ਹਿਸਾਰ ਵਿੱਚ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਅਤੇ ਤਿੰਨ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਇੱਥੋਂ ਕਰੀਬ 20 ਕਿਲੋਮੀਟਰ ਦੂਰ ਰਾਜੀਵ ਗਾਂਧੀ ਥਰਮਲ ਪਾਵਰ ਪ੍ਰੋਜੈਕਟ, ਖੇਦਰ ਨੇੜੇ ਉਸ ਸਮੇਂ ਝੜਪ ਸ਼ੁਰੂ ਹੋ ਗਈ, ਜਦੋਂ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਕਥਿਤ ਤੌਰ 'ਤੇ ਹਿਸਾਰ ਪੁਲਿਸ ਦੁਆਰਾ ਰੇਲਵੇ ਟਰੈਕ ਵੱਲ ਲਗਾਏ ਗਏ ਨਾਕਾਬੰਦੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ।
ਕੀ ਸੀ ਪ੍ਰਦਰਸ਼ਨਕਾਰੀਆਂ ਦੀ ਮੰਗ
ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਧਰਨਾਕਾਰੀ ਕਿਸਾਨ ਤਾਪ ਬਿਜਲੀ ਘਰ ਤੋਂ ਪੈਦਾ ਹੋਈ ਸੁਆਹ ਦੀ ਨਿਲਾਮੀ ਨਾ ਕਰਕੇ ਪਹਿਲਾਂ ਵਾਂਗ ਦੇਣ ਦੀ ਮੰਗ ਕਰ ਰਹੇ ਸਨ। ਉਹ ਪਿਛਲੇ ਕਈ ਹਫ਼ਤਿਆਂ ਤੋਂ ਪਲਾਂਟ ਨੇੜੇ ਧਰਨਾ ਦੇ ਰਹੇ ਹਨ।
ਕੀ ਕਿਹਾ ਐਸਪੀ ਨੇ?
ਹਿਸਾਰ ਦੇ ਪੁਲਿਸ ਸੁਪਰਡੈਂਟ ਲੋਕੇਂਦਰ ਸਿੰਘ ਨੇ ਫ਼ੋਨ 'ਤੇ ਕਿਹਾ, "58 ਸਾਲ ਦੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ।" ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਅਤੇ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਬਾਅਦ 'ਚ ਜ਼ਖਮੀ ਪ੍ਰਦਰਸ਼ਨਕਾਰੀ ਨੇ ਦਮ ਤੋੜ ਦਿੱਤਾ।
ਕਾਂਗਰਸ ਦਾ ਦੋਸ਼
ਇਸ ਦੌਰਾਨ ਕਾਂਗਰਸੀ ਆਗੂ ਕੁਮਾਰੀ ਸ਼ੈਲਜਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲੀਸ ਨੇ ਲਾਠੀਚਾਰਜ ਕੀਤਾ। ਜਿਸ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਵੀ ਦੋਸ਼ ਲਾਇਆ ਕਿ ਕਿਸਾਨ ਧਰਮਪਾਲ ਸਹਾਰਨ ਦੀ ਮੌਤ ਪੁਲੀਸ ਵੱਲੋਂ ਜਲ ਤੋਪਾਂ ਅਤੇ ਲਾਠੀਚਾਰਜ ਕਾਰਨ ਹੋਈ।