ਪੜਚੋਲ ਕਰੋ

ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ 'ਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

Hoshiarpur News : ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱ

Hoshiarpur News : ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ  ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਹਾਈ-ਟੈਕ ਨਾਕਿਆਂ- ਹੁਸ਼ਿਆਰਪੁਰ ਦੇ ਟਾਂਡਾ ਵਿੱਚ ਰਾੜਾ ਪੁਲ ਅਤੇ ਹੁਸ਼ਿਆਰਪੁਰ ’ਚ ਹੀ ਥਾਣਾ ਹਾਜੀਪੁਰ ਵਿਖੇ ਅੰਤਰਰਾਜੀ ਨਾਕਾ ਬੁੱਢਾਵੜ ਦਾ  ਆਨਲਾਈਨ ਉਦਘਾਟਨ ਵੀ ਕੀਤਾ।

ਦੱਸਣਾ ਬਣਦਾ ਹੈ ਕਿ ਡੀਜੀਪੀ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ  ਲਈ ਪਹੁੰਚੇ ਸਨ। ਇਹ ਮੀਟਿੰਗ ਜਲੰਧਰ ਕਮਿਸ਼ਨਰੇਟ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦਿਹਾਤੀ ਦੇ ਪੁਲਿਸ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਮੀਟਿੰਗ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸਵਪਨ ਸ਼ਰਮਾ, ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਹਾਜ਼ਰ ਸਨ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੱਦਨਜ਼ਰ  ਪ੍ਰਾਪਤ ਸੁਰੱਖਿਆ ਅਲਰਟ ਸਾਂਝੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਵੇ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ ਅਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਵਧਾਉਣ ਅਤੇ ਹਰ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਆਪਣੀ ਪੇਸ਼ੇਵਰ ਉੱਤਮਤਾ ਨੂੰ ਬਰਕਰਾਰ ਰੱਖਣ ਅਤੇ ਸੂਬੇ ਵਿੱਚ ਅਪਰਾਧ ਨੂੰ ਰੋਕਣ ਦੀ ਕਵਾਇਦ ਨੂੰ ਜਾਰੀ ਰੱਖੇਗੀ।

ਜ਼ਿਕਰਯੋਗ ਹੈ ਕਿ ਡੀ.ਜੀ.ਪੀ ਨੇ ਬੜਾ-ਖਾਨਾ ਦੌਰਾਨ ਸਾਰੇ ਰੈਂਕਾਂ ਦੇ ਬਹਾਦਰ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Embed widget