ਪੜਚੋਲ ਕਰੋ
Advertisement
Sudhir Suri Shot death : ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਨੂੰ ਲੈ ਕੇ ਬੋਲੇ ਡੀਜੀਪੀ ਗੌਰਵ ਯਾਦਵ , ਕਿਹਾ - ਮੁੱਖ ਦੋਸ਼ੀ ਨੂੰ ਕਰ ਲਿਆ ਗ੍ਰਿਫਤਾਰ
Sudhir Suri Shot death : ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਰ ਦੇ ਬਾਹਰ ਕੂੜੇ ਦੇ ਵਿਵਾਦ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ
Sudhir Suri Shot death : ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਰ ਦੇ ਬਾਹਰ ਕੂੜੇ ਦੇ ਵਿਵਾਦ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ। ਇਸ ਦੌਰਾਨ ਮੁਲਜ਼ਮ ਸੰਦੀਪ ਸੰਨੀ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ। ਉਸ ਨੇ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ।
ਡੀਜੀਪੀ ਨੇ ਦੱਸਿਆ ਕਿ ਧਾਰਾ 302 ਤਹਿਤ ਐਫਆਈਆਰ ਦਰਜ ਕਰਕੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਹਥਿਆਰ ਸਮੇਤ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ, ਪੁੱਛਗਿੱਛ ਜਾਰੀ ਹੈ।ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਇਸ ਦੇ ਨਾਲ ਹੀ ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ 'ਚ ਸਥਿਤੀ ਪੂਰੀ ਤਰ੍ਹਾਂ ਕਾਬੂ 'ਚ ਹੈ ਅਤੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਸੀਂ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਨਹੀਂ ਹੋਣ ਦੇਵਾਂਗੇ।
DGP Gaurav Yadav addressing a press conference at Punjab Police Headquarters
— Government of Punjab (@PunjabGovtIndia) November 4, 2022
https://t.co/mKQp8pDcdJ
ਓਧਰ ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਕਤਲ ਦੇ ਵਿਰੋਧ ਵਿੱਚ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਤਲ ਤੋਂ ਬਾਅਦ ਕਈ ਥਾਵਾਂ 'ਤੇ ਸਥਿਤੀ ਤਣਾਅਪੂਰਨ ਹੋ ਗਈ ਹੈ ਜਦਕਿ ਪੁਲਿਸ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਕਤਲ ਦੇ ਵਿਰੋਧ ਵਿੱਚ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਤਲ ਤੋਂ ਬਾਅਦ ਕਈ ਥਾਵਾਂ 'ਤੇ ਸਥਿਤੀ ਤਣਾਅਪੂਰਨ ਹੋ ਗਈ ਹੈ ਜਦਕਿ ਪੁਲਿਸ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਗੋਪਾਲ ਮੰਦਿਰ ਦੇ ਬਾਹਰ ਸ਼ਿਵ ਸੈਨਾ ਆਗੂਆਂ ਨਾਲ ਧਾਰਮਿਕ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਜਿੱਥੇ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਨੇ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਪ੍ਰਦਰਸ਼ਨ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਉਹ ਪ੍ਰਦਰਸ਼ਨ ਕਰ ਰਿਹਾ ਸੀ ਤਾਂ ਦੋ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਸੁਧੀਰ ਸੂਰੀ ਨੂੰ ਪੰਜ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement