ਅੰਮ੍ਰਿਤਸਰ: ਪੰਜਾਬ ਦੇ ਨਵਨਿਯੁਕਤ ਕਾਰਜਕਾਰੀ ਡੀਜੀਪੀ ਗੌਰਵ ਯਾਦਵ (DGP Punjab Gaurav Yadav) ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੂਬੇ ਦੀ ਅਮਨ ਸ਼ਾਂਤੀ ਲਈ ਡੀਜੀਪੀ ਯਾਦਵ ਨੇ ਵਾਹਿਗੁਰੂ ਦੇ ਚਰਨਾ 'ਚ ਅਰਦਾਸ ਬੇਨਤੀ ਕੀਤੀ। 


ਗੌਰਵ ਯਾਦਵ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਕਿਹਾ ਕਿ ਸੂਬੇ 'ਚ ਛੇਤੀ ਹੀ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਦਰੁੱਸਤ ਕੀਤਾ ਜਾਵੇਗੀ। ਡੀਜੀਪੀ ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਤੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਹਾਜਰ ਸਨ। ਡੀਜੀਪੀ ਗੌਰਵ ਯਾਦਵ ਦੁਰਗਿਆਣਾ ਤੀਰਥ ਧਾਮ ਵੀ ਨਤਮਸਤਕ ਹੋਏ।


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ