ਚੰਡੀਗੜ੍ਹ: ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸ਼ਿਕਾਇਤ 'ਤੇ ਫ਼ਿਰੋਜ਼ਪੁਰ ਰੇਂਜ ਦੇ ਮੁਖੀ ਆਈਜੀ ਮੁਖਵਿੰਦਰ ਸਿੰਘ ਛੀਨਾ ਖ਼ਿਲਾਫ਼ ਜਾਂਚ ਕੀਤੀ ਜਾਵੇਗੀ। ਜਾਂਚ ਦੇ ਨਿਰਦੇਸ਼ ਪੰਜਾਬ ਪੁਲਿਸ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨੇ ਦਿੱਤੇ ਹਨ। ਹਾਲਾਂਕਿ, ਫਿਲਹਾਲ ਇਹ ਸਾਫ਼ ਨਹੀਂ ਹੈ ਕਿ ਛੀਨਾ ਵਿਰੁੱਧ ਸ਼ਿਕਾਇਤ ਦੀ ਪੜਤਾਲ ਕਰਨ ਲਈ ਕਿਸ ਅਫ਼ਸਰ ਦੀ ਡਿਊਟੀ ਲਾਈ ਜਾਵੇਗੀ।


ਸਬੰਧਤ ਖ਼ਬਰ: ਕੈਪਟਨ ਦੀ 'ਫੱਟੀ ਪੋਚਣ' ਵਾਲੇ ਜ਼ੀਰਾ ਨੇ ਹੁਣ ਆਪਣੀ ਹੀ ਸਰਕਾਰ ਖ਼ਿਲਾਫ਼ ਦਿੱਤੀ ਧਰਨੇ ਦੀ ਧਮਕੀ

ਕੁਲਬੀਰ ਸਿੰਘ ਜ਼ੀਰਾ ਨੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ਆਈਜੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਜ਼ੀਰਾ ਨੇ ਡੀਜੀਪੀ ਨੂੰ ਆਈਜੀ ਮੁਖਵਿੰਦਰ ਸਿੰਘ ਛੀਨਾ ਖ਼ਿਲਾਫ਼ ਦਿੱਤੀ ਸ਼ਿਕਾਇਤ ਵਿੱਚ 29 ਮਾਮਲਿਆਂ ਦਾ ਜ਼ਿਕਰ ਕੀਤਾ ਹੈ।

ਇਹ ਵੀ ਪੜ੍ਹੋ: ਕੈਪਟਨ ਦੇ ਜਰਨੈਲ ਨੇ ਚੁੱਕਿਆ ਬਗ਼ਾਵਤੀ ਝੰਡਾ, ਕਾਂਗਰਸ ਨੇ ਕੱਢਿਆ ਨੋਟਿਸ

ਜ਼ੀਰਾ ਨੇ ਡੀਜੀਪੀ ਨਾਲ ਮੁਲਾਕਾਤ ਉਪਰੰਤ ਦੱਸਿਆ ਕਿ ਉਨ੍ਹਾਂ ਨੂੰ ਜਾਂਚ ਦਾ ਭਰੋਸਾ ਦਿਵਾਇਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਦੱਸੇ ਗਏ ਪੁਲਿਸ ਕੇਸਾਂ ਵਿੱਚ ਆਈਜੀ ਦੀ ਭੂਮਿਕਾ ਦੀ ਪੜਤਾਲ ਕਰਨ ਦੇ ਨਿਰਦੇਸ਼ ਵੀ ਦੇ ਦਿੱਤੇ। ਜ਼ੀਰਾ ਨੇ ਇਹ ਵੀ ਕਿਹਾ ਕਿ ਜਾਂਚ ਉਪਰੰਤ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ 'ਤੇ ਡੀਜੀਪੀ ਨੇ ਕਾਰਵਾਈ ਦਾ ਭਰੋਸਾ ਵੀ ਦਿੱਤਾ।

ਸਬੰਧਤ ਖ਼ਬਰ: ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਜਾਗਿਆ MLA ਦਾ ਜ਼ਮੀਰ, ਕੈਪਟਨ ਤੇ ਪੁਲਿਸ ਨੂੰ ਨਸ਼ਾ ਖ਼ਤਮ ਕਰਨ 'ਚ ਨਾਕਾਮ ਦੱਸ ਕੀਤਾ ਬਾਈਕਾਟ

ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਬੀਤੀ 12 ਤਾਰੀਖ਼ ਨੂੰ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਸੀ। ਉਹ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਕੇ ਉੱਥੋਂ ਚਲੇ ਗਏ ਸੀ। ਜ਼ੀਰਾ ਦੀ ਇਸ ਹਰਕਤ 'ਤੇ ਪਾਰਟੀ ਨੇ ਸਖ਼ਤ ਨੋਟਿਸ ਵੀ ਲਿਆ ਹੈ।