(Source: ECI/ABP News)
MP ਸੁਸ਼ੀਲ ਗੁਪਤਾ ਦੇ ਬਿਆਨ ਮਗਰੋਂ ਧਰਮਵੀਰ ਗਾਂਧੀ ਦਾ AAP 'ਤੇ ਹਮਲਾ, ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ
ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਕੀਤੇ ਦਾਅਵੇ ਮਗਰੋਂ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਿਆ ਹੈ।
![MP ਸੁਸ਼ੀਲ ਗੁਪਤਾ ਦੇ ਬਿਆਨ ਮਗਰੋਂ ਧਰਮਵੀਰ ਗਾਂਧੀ ਦਾ AAP 'ਤੇ ਹਮਲਾ, ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ Dharamvir Gandhi attacks AAP after MP Sushil Guptas statement, Punjab sent army of deaf and dumb MP ਸੁਸ਼ੀਲ ਗੁਪਤਾ ਦੇ ਬਿਆਨ ਮਗਰੋਂ ਧਰਮਵੀਰ ਗਾਂਧੀ ਦਾ AAP 'ਤੇ ਹਮਲਾ, ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ](https://feeds.abplive.com/onecms/images/uploaded-images/2022/04/19/73919d06068bb5afc964b62e812f1721_original.jpg?impolicy=abp_cdn&imwidth=1200&height=675)
ਚੰਡੀਗੜ੍ਹ: SYL ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚਾਲੇ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ।ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਕੀਤੇ ਦਾਅਵੇ ਮਗਰੋਂ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਿਆ ਹੈ।
ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ, "ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ।ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਤੇ ਨਾਂ ਆਪ ਦੇ 92 ਵਿਧਾਇਕਾਂ ਚੋ ਕੋਈ ਬੋਲਿਆ ਤੇ ਨਾਂ 5 ਨਵੇਂ ਰਾਜ ਸਭਾ ਮੈਂਬਰਾਂ ਚੋਂ। ਜੇ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ।@BhagwantMann ਅੱਜ ਹੀ SYL ਤੇ ਆਪਣਾ ਸਟੈਂਡ ਸਪੱਸ਼ਟ ਕਰੇ।"
ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ।ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਤੇ ਨਾਂ ਆਪ ਦੇ 92 ਵਿਧਾਇਕਾਂ ਚੋ ਕੋਈ ਬੋਲਿਆ ਤੇ ਨਾਂ 5 ਨਵੇਂ ਰਾਜ ਸਭਾ ਮੈਂਬਰਾਂ ਚੋਂ।
— Dr Dharamvira Gandhi (@DharamvirGandhi) April 19, 2022
ਜੇ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ। @BhagwantMann ਅੱਜ ਹੀ SYL ਤੇ ਆਪਣਾ ਸਟੈਂਡ ਸਪੱਸ਼ਟ ਕਰੇ । pic.twitter.com/eYGwzByj9l
ਸਤਲੁਜ ਜਮੁਨਾ ਲਿੰਕ ਨਹਿਰ (SYL) 'ਤੇ ਆਮ ਆਦਮੀ ਪਾਰਟੀ( AAP ) ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਐਸਵਾਈਐੱਲ ਦੀ ਗਰੰਟੀ ਦਿੱਤੀ ਹੈ। ਸੁਸ਼ੀਲ ਗੁਪਤਾ ਨੇ ਕਿਹਾ ਕਿ 'AAP ਸਰਕਾਰ ਬਣਨ 'ਤੇ ਹਰਿਆਣਾ ਨੂੰ SYL ਦਾ ਪਾਣੀ ਮਿਲੇਗਾ'। ਇੰਨਾਂ ਹੀ ਨਹੀਂ ਉਨ੍ਹਾਂ ਨੇ ਦਾਅਵਾ ਕੀਤਾ ਕਿ 'ਹਰ ਪਿੰਡ 'ਚ SYL ਨਹਿਰ ਦਾ ਪਾਣੀ ਪਹੁੰਚੇਗਾ ਅਤੇ ਸੂਬੇ ਦੇ ਹਰ ਖੇਤ ਨੂੰ ਪਾਣੀ ਮਿਲੇਗਾ।
ਗੁਪਤਾ ਨੇ ਕਿਹਾ ਕਿ ਕੋਈ ਵੀ ਪਾਰਟੀ ਐਸਵਾਈਐਲ ਦਾ ਹੱਲ ਹੀ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਵੀ ਆਮ ਆਦਮੀ ਪਾਰਟੀ ਕਰੇਗੀ। ਇਸ ਤੋਂ ਪਹਿਲਾਂ ਗੁਪਤਾ ਨੇ ਦਾਅਵਾ ਕੀਤਾ ਸੀ ਕਿ 2024 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਦਿੱਲੀ ਵਾਂਗ ਹਰਿਆਣਾ ਵਿੱਚ ਚੰਗੇ ਸਕੂਲ, ਚੰਗੀ ਸਿੱਖਿਆ, ਹਸਪਤਾਲ ਤੇ ਮੁਫਤ ਬਿਜਲੀ ਦੀ ਸਹੁਲਤ ਮਿਲੇਗੀ। ਇਹ ਸਹੂਲਤ ਪੰਜਾਬ ਵਿੱਚ ਵੀ ਹੈ ਤੇ ਹਰਿਆਣਾ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)