ਪੜਚੋਲ ਕਰੋ

ਸਾਬਕਾ ਐਮਪੀ ਡਾ. ਧਰਮਵੀਰ ਗਾਂਧੀ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧੇ ਨਿਸ਼ਾਨੇ

ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਰਾਜ ਸਭਾ ਵਿੱਚ ਕੋਈ ਵੀ ਪੰਜਾਬੀ ਨਾ ਭੇਜਣ 'ਤੇ ਕਿਤੇ ਨਾ ਕਿਤੇ ਪੰਜਾਬੀਆਂ ਦੇ ਦਿਲਾਂ 'ਤੇ ਸੱਟ ਮਾਰੀ ਹੈ।

ਪਟਿਆਲਾ: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਰਾਜ ਸਭਾ ਵਿੱਚ ਕੋਈ ਵੀ ਪੰਜਾਬੀ ਨਾ ਭੇਜਣ 'ਤੇ ਕਿਤੇ ਨਾ ਕਿਤੇ ਪੰਜਾਬੀਆਂ ਦੇ ਦਿਲਾਂ 'ਤੇ ਸੱਟ ਮਾਰੀ ਹੈ। ਡਾ. ਗਾਂਧੀ ਨੇ ਵੀ ਕਿਹਾ ਕਿ ਰਾਜ ਸਭਾ ਦੇ ਵਿੱਚ ਜਿਹੜੇ ਵੀ ਲੋਕ ਜਾਂਦੇ ਹਨ ,ਅਕਸਰ ਹੀ ਕਿਹਾ ਜਾਂਦਾ ਹੈ ਕਿ ਉਹ ਪਾਰਟੀ ਸਿਫ਼ਾਰਸ਼ ਦੇ ਆਧਾਰ 'ਤੇ ਭੇਜਦੀ ਹੈ। ਇਸ ਦੇ ਨਾਲ ਹੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਬਾਰੇ ਖੁੱਲ੍ਹ ਕੇ ਬੋਲਦਿਆਂ ਹੋਇਆ ਡਾ. ਗਾਂਧੀ ਨੇ ਕਿਹਾ ਕਿ ਅਜਿਹੇ ਮਸ਼ਹੂਰ ਚਿਹਰਿਆਂ ਨੂੰ ਪੰਜਾਬ ਨੂੰ ਕੀ ਦੇਣ ਹੈ ਤੇ ਨਾ ਹੀ ਪੰਜਾਬ ਦੇ ਭਲੇ ਦੀ ਕੋਈ ਗੱਲ ਕਰ ਸਕਦੇ ਹਨ।

ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਇਨ੍ਹਾਂ ਚੁਣੇ ਗਏ ਰਾਜ ਸਭਾ ਮੈਂਬਰਾਂ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਕਰਨ ਵਾਲਾ ਇੱਕ ਵੀ ਚਿਹਰਾ ਅਰਵਿੰਦ ਕੇਜਰੀਵਾਲ ਨੇ ਸਾਹਮਣੇ ਨਹੀਂ ਲਿਆਂਦਾ। ਸਾਬਕਾ ਐਮਪੀ ਡਾ. ਧਰਮਵੀਰ ਗਾਂਧੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਲੋਕਾਂ ਦੇ ਭਲੇ ਦੀ ਕਰਨ ਵਾਲੇ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਜੁੜਨ ਵਾਲੇ ਕਈ ਅਹਿਮ ਚਿਹਰੇ ਸਨ, ਜਿਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਸਾਹਮਣੇ ਲਿਆ ਕੇ ਪੰਜਾਬ ਦੇ ਭਲੇ ਦੀ ਗੱਲ ਹੋ ਸਕਦੀ ਸੀ।

ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੋਇਆ ਹੈ। ਅਰਵਿੰਦ ਕੇਜਰੀਵਾਲ ਦੇ ਦਿੱਲੀ ਤੋਂ ਆਰਡਰ ਕਰਕੇ ਪੰਜਾਬ ਵਾਸੀਆਂ ਨੂੰ ਰਾਜ ਸਭਾ ਵਿੱਚ ਥਾਂ ਨਹੀਂ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਭਗਵੰਤ ਮਾਨ ਉਪਰ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਪੈਰਾ ਵਿੱਚ ਪੈ ਕੇ ਪੰਜਾਬ ਦੀ ਰਾਜਨੀਤੀ ਕਰ ਰਿਹਾ ਹੈ।  ਇਸ ਦੇ ਨਾਲ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਹਨ ,ਉਨ੍ਹਾਂ ਨੂੰ ਸਾਰਿਆਂ ਨੂੰ ਲਿਖ ਕੇ ਪੰਜਾਬ ਦੇ ਨਾਲ ਸਬੰਧ ਰੱਖਣ ਵਾਲਾ ਰਾਜ ਸਭਾ ਦੇ ਵਿੱਚ ਭੇਜਣਾ ਚਾਹੀਦਾ ਹੈ ,ਜੋ ਪੰਜਾਬ ਤੇ ਪੰਜਾਬੀਅਤ ਦੇ ਭਲੇ ਦੀ ਗੱਲ ਕਰ ਸਕੇ  

ਆਮ ਆਦਮੀ ਪਾਰਟੀ ਵੱਲੋਂ ਜੋ ਨਵੇਂ ਚੁਣੇ ਗਏ ਕੈਬਨਿਟ ਮੰਤਰੀ ਬਣਾਏ ਗਏ ਹਨ, ਉਸ 'ਤੇ ਬੋਲਦੇ ਹੋਏ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੁਰਾਣੇ ਵਰਕਰਾਂ ਨੂੰ ਅਣਗੌਲਾ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਮੰਤਰੀ ਲਗਾਇਆ ਜਾ ਰਿਹਾ ਹੈ, ਜੋ ਉਨ੍ਹਾਂ ਦੀ ਕਠਪੁਤਲੀ ਬਣ ਕੇ ਉਨ੍ਹਾਂ ਦਾ ਕੰਮ ਕਰਨ। ਵਿਧਾਨ ਸਭਾ ਦੇ ਵਿੱਚ ਡਾ. ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ 'ਤੇ ਬੋਲਦੇ ਹੋਏ ਧਰਮਵੀਰ ਗਾਂਧੀ ਨੇ ਕਿਹਾ ਕਿ ਭਗਵੰਤ ਮਾਨ ਬੁੱਤ ਨੂੰ ਛੱਡ ਪੰਜਾਬ ਦੇ ਮਸਲੇ ਤੇ ਹਿੱਤਾਂ ਦੀ ਗੱਲ ਕਰਨ।

ਇਸ ਦੇ ਨਾਲ ਹੀ ਦੇਸ਼ ਅੰਦਰ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਡਾ. ਧਰਮਵੀਰ ਗਾਂਧੀ ਨੇ ਬੋਲਦੇ ਹੋਏ ਕਿਹਾ ਹੈ ਕਿ ਕੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ ਹੈ, ਚੋਣਾਂ ਦੇ ਸਮੇਂ ਰਾਜਨੀਤਿਕ ਪਾਰਟੀਆਂ ਵੱਲੋਂ ਵੱਡੇ -ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਚੋਣਾਂ ਤੋਂ ਬਾਅਦ ਹੀ ਇਹ ਫ਼ੈਸਲਾ ਲੈਣਾ ਕਿਤੇ ਨਾ ਕਿਤੇ ਆਮ ਲੋਕਾਂ ਦੀ ਜੇਬ 'ਤੇ ਡਾਕਾ ਪਿਆ। ਆਮ ਵਰਗ ਦੇ ਲੋਕਾਂ ਨੂੰ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ ਅਤੇ ਗ਼ਰੀਬ ਲੋਕਾਂ ਨੂੰ ਦੋ ਟਾਈਮ ਦੀ ਰੋਟੀ ਖਾਣੀ ਵੀ ਔਖੀ ਹੋ ਰਹੀ ਹੈ। 

ਇਹ ਵੀ ਪੜ੍ਹੋ : Punjab MLA Fund: ਦਿੱਲੀ ਵਾਂਗ ਪੰਜਾਬ 'ਚ ਵੀ ਵਿਧਾਇਕਾਂ ਨੂੰ ਮਿਲੇਗਾ ਫੰਡ! ਜਾਣੋ ਦੇਸ਼ MLA ਨੂੰ ਵਿਕਾਸ ਲਈ ਕਿੰਨੇ ਮਿਲਦੇ ਪੈਸੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget