ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਪੁੱਤਰ 1 ਕਿਲੋ ਅਫੀਮ ਸਣੇ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਪੁੱਤਰ ਨੂੰ 1 ਕਿਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਮੇਤ ਨਾਕੇਬੰਦੀ ਦੌਰਾਨ ਗਿਰਫ਼ਤਾਰ ਕੀਤਾ।
ਗੁਰਦਾਸਪੁਰ: ਪੰਜਾਬ ਪੁਲਿਸ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਪੁੱਤਰ ਨੂੰ 1 ਕਿਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਮੇਤ ਨਾਕੇਬੰਦੀ ਦੌਰਾਨ ਗਿਰਫ਼ਤਾਰ ਕੀਤਾ।ਧਾਰੀਵਾਲ ਪੁਲਿਸ ਨੇ ਇਹਨਾਂ ਉਪਰ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹਨਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਨੇ ਖੁੰਡਾ ਮੋੜ ਤੇ ਰਾਤ ਨੂੰ ਨਾਕੇਬੰਦੀ ਕੀਤੀ ਸੀ ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਕਾਰ ਵਿਚ ਸਵਾਰ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਕੋਲੋਂ ਇਕ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ। ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਅਤੇ ਹੋਰ ਪੜਤਾਲ ਕਰੇਗੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :