ਬਠਿੰਡਾ: ਪੀਆਰਟੀਸੀ ਮੁਲਾਜ਼ਮਾਂ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਉਂਦਿਆਂ ਅੱਜ ਸ਼ਹਿਰ ਦੇ ਬੱਸ ਅੱਡੇ ਦੇ ਬਾਹਰ ਜਾਮ ਲਾ ਦਿੱਤਾ। ਸ਼ਹਿਰ ਦਾ ਮੁੱਖ ਰਸਤਾ ਹੋਣ ਕਾਰਨ ਇੱਥੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਆਮ ਲੋਕਾਂ ਦੀ ਕਾਫੀ ਖੱਜਲ ਖੁਆਰੀ ਹੋਈ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਧਰਨਾ ਚੁੱਕ ਲਿਆ।


 

ਦਰਅਸਲ, ਸਰਕਾਰੀ ਬੱਸ ਮੁਲਾਜ਼ਮਾਂ ਦੇ ਦੱਸਣ ਮੁਤਾਬਕ ਬੀਤੇ ਕੱਲ੍ਹ ਰਾਮਪੁਰਾ ਵਿੱਚ ਪੀਆਰਟੀਸੀ ਦੇ ਕਡੰਕਤਰ ਨਾਲ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਕੁੱਟਮਾਰ ਕੀਤੀ ਸੀ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਰੋਸ ਵਜੋਂ ਬਠਿੰਡਾ ਬੱਸ ਅੱਡੇ 'ਤੇ ਜਾਮ ਲਗਾ ਦਿੱਤਾ। ਪੀਆਰਟੀਸੀ ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਉਨ੍ਹਾਂ ਨਾਲ ਧੱਕੇਸ਼ਾਹੀ ਕਰਦੇ ਹਨ ਤੇ ਬੀਤੀ ਕੱਲ੍ਹ ਰਾਮਪੁਰਾ ਫੂਲ ਵਿੱਚ ਪੀਆਰਟੀਸੀ ਦੇ ਕੰਡਕਟਰ ਦੀ ਕੁੱਟਮਾਰ ਵੀ ਕੀਤੀ ਗਈ ਸੀ।

ਪੀਆਰਟੀਸੀ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਸੀ ਕਿ ਜਦ ਤਕ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਹ ਜਾਮ ਨਹੀਂ ਖੋਲ੍ਹਣਗੇ। ਉੱਧਰ ਪੁਲਸ ਦਾ ਕਹਿਣਾ ਹੈ ਕਿ ਇਹ ਯੂਨੀਅਨ ਦਾ ਮਾਮਲਾ ਹੈ ਅਤੇ ਉਹ ਕੋਸ਼ਿਸ਼ ਕਰ ਰਹੇ ਹਨ ਕਿ ਦੋਵਾਂ ਧਿਰਾਂ ਦਾ ਸਮਝੌਤਾ ਹੋ ਜਾਵੇ।