ਗਗਨਦੀਪ ਸ਼ਰਮਾ ਦੀ ਰਿਪੋਰਟ 


ਅੰਮ੍ਰਿਤਸਰ : ਇਕ ਪਾਸੇ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇਕ ਮਹੀਨਾ ਪੂਰਾ ਹੋ ਗਿਆ ਹੈ। ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ 300 ਯੂਨਿਟ ਇਕ ਜੁਲਾਈ ਤੋਂ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਲੋਕ ਖੁਸ਼ੀ ਮਨ੍ਹਾ ਰਹੇ ਹਨ।

ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਦਫਤਰ ਮੂਹਰੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ/ਪੰਜਾਬ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਧਰਨਾ ਲਗਾ ਦਿੱਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਸ਼ੇ ਦੇ ਮੁੱਦੇ 'ਤੇ ਸਰਕਾਰ ਨੂੰ ਪਿਛਲੇ ਦਿਨਾਂ 'ਚ ਅਲਟੀਮੇਟਮ ਦਿੱਤਾ ਸੀ ਕਿ ਨਸ਼ਿਆਂ ਦੇ ਮਾਮਲੇ 'ਚ ਸਰਕਾਰ ਠੋਸ ਕਾਰਵਾਈ ਕਰੇ, ਕਿਉਂਕਿ ਨਸ਼ੇ ਖਤਮ ਕਰਨ 'ਤੇ ਸਰਕਾਰ ਦਾ ਕੋਈ ਪੈਸਾ ਨਹੀਂ ਲੱਗਣਾ ਪਰ ਮੀਡੀਆ ਰਿਪੋਰਟਾਂ ਮੁਤਾਬਕ ਹਾਲੇ ਵੀ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਕਰਕੇ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਆ ਰਹੀਆਂ ਹਨ ਤੇ ਅੱਜ ਸੂਬੇ 'ਚ ਆਮ ਆਦਮੀ ਪਾਰਟੀ ਸਰਕਾਰ ਗਠਿਤ ਹੋਣ ਦੇ ਇਕ ਮਹੀਨੇ ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਧਰਨੇ ਬਾਬਤ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਇਕ ਮਹੱਤਵਪੂਰਣ ਸਰਹੱਦੀ ਜ਼ਿਲ੍ਹਾ ਹੈ ਜਿੱਥੇ ਸਰਕਾਰ ਵੱਲੋਂ ਪਿਛਲੇ ਹਫਤੇ ਤੋਂ ਹਾਲੇ ਤਕ ਐਸਐਸਪੀ ਦੀ ਨਿਯੁਕਤੀ ਹੀ ਨਹੀਂ ਕੀਤੀ ਗਈ।

ਜਿਸ ਤੋਂ ਸਰਕਾਰ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ ਜਦਕਿ ਪਿੰਡਾਂ ਦੇ ਹਾਲਾਤ ਇਹ ਹਨ ਕਿ ਹਾਲੇ ਵੀ ਨੌਜਵਾਨ ਆਪਣੀ ਜ਼ਿੰਦਗੀ ਨਸ਼ਿਆਂ 'ਚ ਗਲਤਾਨ ਕਰ ਰਹੇ ਹਨ ਤੇ ਓਸੇ ਤਰ੍ਹਾਂ ਹੀ ਨਸ਼ੇ ਦੀ ਸਪਲਾਈ ਜਾਰੀ ਹੈ। 

ਇਹ ਵੀ ਪੜ੍ਹੋ

ਪੂਰੇ ਭਾਰਤ ਬਿਨਾਂ ਚਿੰਤਾ ਦੇ ਘੁੰਮੋ ਨਹੀਂ ਕੱਟਿਆ ਜਾਵੇਗਾ ਚਲਾਨ, ਜਾਣੋ ਬਿਨਾਂ ਲਾਇਸੈਂਸ 'ਤੇ ਦੋਪਹੀਆ ਵਾਹਨਾਂ ਬਾਰੇ