Punjab News: ਸਰਹਿੰਦ ਵਿੱਚ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਪਹੁੰਚੇ। ਤੀਆਂ ਦੇ ਤਿਓਹਾਰ ਤੀਆਂ ਵਿੱਚ ਔਰਤਾਂ ਰਵਾਇਤੀ ਪੁਸ਼ਾਕਾਂ ਵਿੱਚ ਸੱਜ-ਧੱਜ ਕੇ ਪਹੁੰਚੀਆਂਂ ਸਨ।
ਇਸ ਮੌਕੇ ਔਰਤਾਂ ਨੇ ਪੰਜਾਬੀ ਲੋਕ ਨਾਚ ਗਿੱਧਾ ਅਤੇ ਬੋਲੀਆਂ ਪਾਈਆਂ ਅਤੇ ਨਾਲ ਹੀ ਰਿਵਾਇਤੀ ਲੋਕ ਗੀਤ ਵੀ ਗਾਏ। ਸੀਐਮ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਪੀਂਗ ਝੂਟ ਕੇ ਅਤੇ ਗਿੱਧਾ ਪਾ ਕੇ ਤੀਆਂ ਦਾ ਤਿਉਹਾਰ ਮਨਾਇਆ ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਗੱਲਬਾਤ ਕਰਦੇ ਹੋਇਆਂ ਕਿਹਾ ਕਿ ਤੀਆਂ ਦਾ ਤਿਓਹਾਰ ਸਾਉਣ ਦੇ ਮਹੀਨੇ ਵਿਚ ਮਨਾਇਆ ਜਾਂਦਾ ਹੈ ਤੇ ਇਸ ਮਹੀਨੇ ਦੌਰਾਨ ਦੂਰ ਦੂਰ ਤੋਂ ਸਹੇਲੀਆਂ ਇਕੱਠੀਆਂ ਹੋ ਕੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦੀਆਂ। ਸੀਐਮ ਮਾਨ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ ਅਤੇ ਪ੍ਰਮਾਤਮਾ ਉਨ੍ਹਾਂ ਨੂੰ ਤੰਦਰੁਸਤੀ ਅਤੇ ਲੰਮੀ ਉਮਰ ਦੇਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।