ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ‘ਚ 32 ਨਾਮਜ਼ਗਗੀ ਪੱਤਰ ਦਾਖਲ ਕੀਤੇ ਗਏ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਆਜ਼ਾਦ ਉਮੀਦਵਾਰ ਸੰਜੀਵ ਕੁਮਾ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿਮਘ ਵੱਲੋਂ ਨਾਮਜ਼ਦਗੀ ਪੱਤਰ ਭਰ ਗਏ।

ਇਸ ਤੋਂ ਇਲਾਵਾ ਵੀ ਹੋਰ ਕਈ ਉਮੀਦਵਾਰਾਂ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਚੋਣ ਅਧਿਕਾਰੀ ਨੇ ਕਿਹਾ ਕਿ ਨਾਮਜ਼ਦਗੀ ਦੇ ਪਹਿਲੇ ਦਿਨ 24 ਉਮੀਦਵਾਰਾਂ ਨੇ ਅਤੇ ਦੂਜੇ ਦਿਨ 32 ਉਮੀਦਵਾਰਾਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਨ੍ਹਾਂ ਨੂੰ ਮਿਲਾ ਕੇ ਹੁਣ ਤਕ 56 ਉਮੀਦਵਾਰ ਆਪਣਾ ਨਾਮਜ਼ਦਗੀ ਦਾਖਲ ਕਰ ਚੁੱਕੇ ਹਨ।

ਉਧਰ ਸ਼੍ਰਿਮਣੀ ਅਕਾਲੀ ਦਲ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੀ ਕੱਲ੍ਹ ਯਾਨੀ 26 ਅਪਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਸਮਰਥਕ ਹੋਣਗੇ। ਪੰਜਾਬ ‘ਚ ਲੋਕ ਸਭਾ ਚੋਣਾਂ 19 ਮਈ ਨੂੰ ਪੈਣਗੀਆਂ। ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।