Kapurthala News: ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਣਪਛਾਤੇ ਹਮਲਾਵਰਾਂ ਨੇ ਜੀਟੀ ਰੋਡ 'ਤੇ ਐਵਨ ਪੈਲੇਸ ਨੇੜੇ ਕਾਰ ਵਿੱਚ ਬੈਠੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Continues below advertisement

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਸਬੀਰ ਸਿੰਘ, ਵਾਸੀ ਪਿੰਡ ਜੈਰਾਮਪੁਰ, ਥਾਣਾ ਸੁਭਾਨਪੁਰ ਦੇ ਰੂਪ ਵਿੱਚ ਹੋਈ ਹੈ। ਗੋਪੀ ਗੈਂਗਸਟਰ ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਸੀ ਅਤੇ ਕਾਹਲਵਾਂ ਕਤਲ ਕੇਸ ਦਾ ਆਖਰੀ ਗਵਾਹ ਸੀ। ਇਸ ਤੋਂ ਪਹਿਲਾਂ ਸਾਰੇ ਗਵਾਹ ਮੁਕਰ ਚੁੱਕੇ ਸੀ, ਪਰ ਨਹੀਂ ਮੁਕਰਿਆ।

Continues below advertisement

ਇਹ ਵੀ ਪੜ੍ਹੋ: ਪੰਜਾਬ ਸਰਕਾਰ ਅੱਜ ਫਲੋਰ ਟੈਸਟ ਕਰਨ ਦੀ ਤਿਆਰੀ 'ਚ, ਸਾਰੇ MLA ਸੈਸ਼ਨ ਤੋਂ 1 ਘੰਟੇ ਪਹਿਲਾਂ ਸੱਦੇ, ਵ੍ਹਿਪ ਜਾਰੀ

ਸਾਹਮਣੇ ਤੋਂ ਕਾਰ 'ਤੇ ਗੋਲੀਬਾਰੀਮਿਲੀ ਜਾਣਕਾਰੀ ਅਨੁਸਾਰ, ਗੁਰਪ੍ਰੀਤ ਸਿੰਘ ਆਪਣੀ ਕਾਰ ਦੀ ਡਰਾਈਵਰ ਸੀਟ 'ਤੇ ਬੈਠਾ ਸੀ ਜਦੋਂ ਹਮਲਾਵਰਾਂ ਨੇ ਸਾਹਮਣੇ ਵਾਲੀ ਖਿੜਕੀ ਵਿੱਚੋਂ ਗੋਲੀਆਂ ਚਲਾਈਆਂ। ਗੋਲੀ ਸਿੱਧੀ ਨੌਜਵਾਨ ਨੂੰ ਲੱਗੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ; ਕੀਤਾ ਆਹ ਕੰਮ ਤਾਂ...

ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨਾਲ ਘਟਨਾ ਦੀ ਹੋਈ ਪੁਸ਼ਟੀ ਘਟਨਾ ਦੀ ਸੂਚਨਾ ਮਿਲਦੇ ਹੀ ਢਿਲਵਾਂ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ੁੱਕਰਵਾਰ ਸਵੇਰੇ 3:45 ਵਜੇ ਦੇ ਕਰੀਬ ਸਿਵਲ ਹਸਪਤਾਲ, ਕਪੂਰਥਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ।

ਪੁਲਿਸ ਜਾਂਚ ਵਿੱਚ ਲੱਗੀ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਗੋਲੀਬਾਰੀ ਅਤੇ ਕਤਲਾਂ ਦੀ ਵਧਦੀ ਗਿਣਤੀ ਨੇ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਰੋਜ਼ਾਨਾ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਜਨਤਾ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।