ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁਧ ਭਾਰਤੀ ਕਿਸਾਨ ਯੂਨਿਅਨ ਵੱਲੋਂ ਦਿੱਲੀ ਚੱਲੋ ਦੇ ਸੱਦੇ 'ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਈ ਤਸਦੱਦ ਵਿਰੁਧ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਚਿੱਠੀ ਲਿਖਕੇ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਰਾਸ਼ਟਰੀ ਮਨੁੱਖੀ ਅਧਿਕਾਰ ਨੂੰ ਲਿਖੇ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨ ਸੰਵਿਧਾਨਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ 26-27 ਨਵੰਬਰ ਨੂੰ ਦਿੱਲੀ ਵੱਲ ਜਾ ਰਹੇ ਸੀ। ਇਸ ਦੌਰਾਨ ਰਾਹ ਵਿਚ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅਪਣੀ ਸਰਹੱਦਾਂ ਸੀਲ ਕਰ ਦਿੱਤੀ ਗਈਆਂ। ਜਦੋਂ ਕਿਸਾਨ ਜਥੇਬੰਦੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਵਾਟਰ ਕੈਨਨ, ਠੰਢ ਵਿਚ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਨਾਲ ਅੰਨਦਾਤਿਆਂ ਨੂੰ ਸ਼ਰੀਰਕ ਅਤੇ ਆਰਥਕ ਰੂਪ ਵਿਚ ਕਾਫ਼ੀ ਨੁਕਸਾਨ ਹੋਇਆ ਹੈ।
ਇਸ ਤੋਂ ਇਲਾਵਾ ਕਈਂ ਥਾਂਵਾਂ ‘ਤੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਅਤੇ ਕਈਂ ਕਿਸਾਨਾਂ ਵਿਰੁਧ ਝੁੱਠੇ ਮਾਮਲੇ ਵੀ ਦਰਜ ਕੀਤੇ ਗਏ ਹਨ। ਢੀਂਡਸਾ ਨੇ ਲਿਖਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਵਿਰੁਧ ਤਸਦੱਦ ਢਾਈ ਹੈ। ਜੋਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਇਸ ਕਰਕੇ ਸਰਕਾਰਾਂ ਤੋਂ ਇਸਦੀ ਜਵਾਬਤਲਬੀ ਮੰਗੀ ਜਾਵੇ ਅਤੇ ਇਸ ਵਿਚ ਕਾਰਵਾਈ ਕੀਤੀ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਿਸਾਨਾਂ 'ਤੇ ਹੋਏ ਤਸਦੱਦ ਵਿਰੁਧ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ
ਏਬੀਪੀ ਸਾਂਝਾ
Updated at:
27 Nov 2020 05:46 PM (IST)
ਰਾਸ਼ਟਰੀ ਮਨੁੱਖੀ ਅਧਿਕਾਰ ਨੂੰ ਲਿਖੇ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨ ਸੰਵਿਧਾਨਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ 26-27 ਨਵੰਬਰ ਨੂੰ ਦਿੱਲੀ ਵੱਲ ਜਾ ਰਹੇ ਸੀ।
- - - - - - - - - Advertisement - - - - - - - - -