ਪੜਚੋਲ ਕਰੋ

ਸੁਖਬੀਰ ਬਾਦਲ ਲਈ ਹੁਣ ਢੀਂਡਸਾ ਦੀ ਚੁਣੌਤੀ, ਸੰਗਰੂਰ ਦੀ ਰਣਨੀਤੀ 'ਤੇ ਸਵਾਲ!

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਸ਼ੱਕ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਉਤਾਰ ਕੇ ਏਕੇ ਦਾ ਸੁਨੇਹਾ ਦੇਣਾ ਚਾਹੁੰਦਾ ਹੈ ਪਰ ਪਰਮਿੰਦਰ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੇ ਤੇਵਰ ਕੁਝ ਹੋਰ ਹੀ ਬਿਆਨ ਕਰ ਰਹੇ ਹਨ। ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਪਰਮਿੰਦਰ ਢੀਂਡਸਾ ਨੂੰ ਉਮੀਦਵਾਰ ਬਣਾਇਆ ਵੀ ਜਾਂਦਾ ਹੈ ਤਾਂ ਉਹ ਚੋਣ ਪ੍ਰਚਾਰ ਨਹੀਂ ਕਰਨਗੇ। ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਰਮਿੰਦਰ ਨੂੰ ਚੋਣ ਨਾ ਲੜਨ ਦੀ ਸਲਾਹ ਦਿੱਤੀ ਹੈ। ਜਕੇਰ ਫਿਰ ਵੀ ਪਰਮਿੰਦਰ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਸੰਗਰੂਰ ਜ਼ਿਲ੍ਹੇ ਵਿੱਚ ਢੀਂਡਸਾ ਪਰਿਵਾਰ ਦਾ ਚੰਗਾ ਪ੍ਰਭਾਵ ਹੈ। ਇਸ ਲਈ ਸੁਖਦੇਵ ਸਿੰਘ ਢੀਂਡਸਾ ਦੇ ਬਾਗੀ ਸੁਰ ਸ਼੍ਰੋਮਣੀ ਅਕਾਲੀ ਦਲ ਲਈ ਖਤਰੇ ਦੇ ਸੰਕੇਤ ਹਨ। ਉਨ੍ਹਾਂ ਦੇ ਬਾਗੀ ਤੇਵਰਾਂ ਕਰਕੇ ਟਕਸਾਲੀ ਪਰਿਵਾਰਾਂ ਨੇ ਵੀ ਅਕਾਲੀ ਦਲ ਤੋਂ ਦੂਰੀ ਬਣਾਈ ਹੋਈ ਹੈ। ਦਿਲਚਸਪ ਗੱਲ਼ ਹੈ ਕਿ ਸੁਖਦੇਵ ਸਿੰਘ ਢੀਂਡਸਾ ਹੁਣ ਬਾਦਲ ਪਰਿਵਾਰ ਖਿਲਾਫ ਹੋਰ ਖੁੱਲ੍ਹ ਕੇ ਬੋਲਣ ਲੱਗੇ ਹਨ। ਇਸ ਦੀ ਮਿਸਾਲ ਸੋਮਵਾਰ ਨੂੰ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪੰਦਰਵੀਂ ਬਰਸੀ ਮੌਕੇ ਵੇਖਣ ਨੂੰ ਮਿਲੀ। ਢੀਂਡਸਾ ਨੇ ਮਰਹੂਮ ਟੌਹੜਾ ਨੂੰ ਪ੍ਰਕਾਸ਼ ਸਿੰਘ ਬਾਦਲ ਵੱਲੋਂ 1998-99 ਦੌਰਾਨ ਪਾਰਟੀ ’ਚੋਂ ਕੱਢੇ ਜਾਣ ਦੇ ਪੋਤੜੇ ਫਰੋਲਦਿਆਂ ਆਖਿਆ ਕਿ ਮਹਿਜ਼ ਇੱਕ ਬਿਆਨ ਕਾਰਨ ਟੌਹੜਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਢੀਂਡਸਾ ਨੇ ਕਿਹਾ ਕਿ ਟੌਹੜਾ ਨੇ ਪੰਜਾਬ ਤੇ ਪੰਥ ਦੇ ਵਡੇਰੇ ਹਿੱਤਾਂ ਲਈ ਸਿਰਫ਼ ਇਹੋ ਆਵਾਜ਼ ਬੁਲੰਦ ਕੀਤੀ ਸੀ ਕਿ ਮੁੱਖ ਮੰਤਰੀ ਦੀ ਹੈਸੀਅਤ ’ਚ ਕੰਮ ਦੇ ਵੱਧ ਬੋਝ ਕਾਰਨ ਅਕਾਲੀ ਦਲ ਦਾ ਐਕਟਿੰਗ ਪ੍ਰਧਾਨ ਬਣਾ ਲਿਆ ਜਾਵੇ ਤਾਂ ਬਿਹਤਰ ਹੋਵੇਗਾ। ਬਾਦਲ ਨੇ ਟੌਹੜਾ ਦੀ ਗੱਲ ਵਿਚਾਰਨ ਦੀ ਥਾਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ। ਢੀਂਡਸਾ ਨੇ ਦੱਸਿਆ ਕਿ ਬਾਦਲ ਨੇ ਟੌਹੜਾ ਦੇ ਇਸ ਬਿਆਨ ਸਬੰਧੀ ਫ਼ੈਸਲਾ ਲੈਣ ਲਈ ਉਨ੍ਹਾਂ ਨੂੰ ਦਿੱਲੀ ਫੋਨ ਕਰਕੇ ਤੁਰੰਤ ਆਉਣ ਲਈ ਕਿਹਾ ਸੀ ਪਰ ਉਹ ਰਾਜ ਸਭਾ ਦੇ ਰੁਝੇਵੇਂ ਕਾਰਨ ਨਹੀਂ ਆਏ। ਉਨ੍ਹਾਂ ਨੇ ਬਾਦਲ ਨੂੰ ਕਾਹਲੀ ’ਚ ਫ਼ੈਸਲਾ ਨਾ ਲੈਣ ਦੀ ਸਲਾਹ ਵੀ ਦਿੱਤੀ ਸੀ ਪਰ ਉਨ੍ਹਾਂ ਦੇ ਦਿੱਲੀ ਤੋਂ ਪਰਤਣ ਤੱਕ ਟੌਹੜਾ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ ਸੀ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget