ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕਰ ਦਿੱਤਾ ਹੈ।ਇੱਕ ਘੰਟਾ ਲੰਬੀ ਚੱਲੀ ਬੈਠਕ ਤੋਂ ਬਾਅਦ ਪਾਰਟੀ ਦੀ ਕੋਰ ਕਮੇਟੀ ਨੇ ਇਹ ਫੈਸਲਾ ਲਿਆ। ਇਸ ਮੀਟਿੰਗ 'ਚ 2022 'ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ 'ਤੇ ਵੀ ਚਰਚਾ ਕੀਤੀ ਗਈ।
ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਅਕਾਲੀ ਦੀ ਕੋਰ ਕਮੇਟੀ ਨੇ ਅੱਜ ਇਹ ਫੈਸਲਾ ਲਿਆ ਹੈ। ਪਾਰਟੀ ਨੇ ਪੰਦਰਾਂ ਦਿਨ 'ਚ ਦੋਨਾਂ ਤੋਂ ਜਵਾਬ ਮੰਗਿਆ ਹੈ। ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਦੇ ਖਿਲਾਫ ਗਤੀਵਿਧੀਆਂ ਨੂੰ ਦੇਖਦੇ ਹੋਏ ਕੋਰ ਕਮੇਟੀ ਦੇ ਵਿੱਚ ਰਿਪੋਰਟ ਪੇਸ਼ ਕੀਤੀ। ਪਾਰਟੀ ਇਸ ਮਾਮਲੇ 'ਚ ਅਗਲਾ ਫ਼ੈਸਲਾ ਦੋਨਾਂ ਦੇ ਜਵਾਬ ਦੇਣ ਤੋਂ ਬਾਅਦ ਹੀ ਕਰੇਗੀ।
ਢੀਂਡਸਾ ਪਿਓ ਪੁੱਤ ਨੂੰ ਅਕਾਲੀ ਦਲ ਕੋਰ ਕਮੇਟੀ ਨੇ ਕੀਤਾ ਮੁਅੱਤਲ
ਏਬੀਪੀ ਸਾਂਝਾ
Updated at:
11 Jan 2020 08:16 PM (IST)
ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕਰ ਦਿੱਤਾ ਹੈ।ਇੱਕ ਘੰਟਾ ਲੰਬੀ ਚੱਲੀ ਬੈਠਕ ਤੋਂ ਬਾਅਦ ਪਾਰਟੀ ਦੀ ਕੋਰ ਕਮੇਟੀ ਨੇ ਇਹ ਫੈਸਲਾ ਲਿਆ। ਇਸ ਮੀਟਿੰਗ 'ਚ 2022 'ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਕਿਵੇਂ ਤਿਆਰ ਕਰਨਾ ਹੈ ਇਸ 'ਤੇ ਵੀ ਚਰਚਾ ਕੀਤੀ ਗਈ।
- - - - - - - - - Advertisement - - - - - - - - -