ਉਮਰਾਨੰਗਲ ਦੀ ਗ੍ਰਿਫ਼ਤਾਰੀ ਤੋਂ ਸੰਤੁਸ਼ਟ ਹੋਏ ਧਿਆਨ ਸਿੰਘ ਮੰਡ, ‘ਇਹ ਬਰਗਾੜੀ ਮੋਰਚੇ ਦਾ ਨਤੀਜਾ’
ਏਬੀਪੀ ਸਾਂਝਾ | 18 Feb 2019 09:43 PM (IST)
ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਅੱਜ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਧਿਆਨ ਸਿੰਘ ਮੰਡ ਨੇ ਸੰਤੁਸ਼ਟੀ ਜਤਾਈ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਦਾਲਤ ਵਿੱਚ ਅਰਜ਼ੀ ਲਾ ਕੇ ਸਟੇਅ ਲਿਆ, SIT ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਢਿੱਲ ਵਰਤੀ। ਮੰਡ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਬਰਗਾੜੀ ਮੋਰਚੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਕਰਕੇ ਹੀ ਬੇਅਦਬੀ ਮਾਮਲੇ ਅਤੇ ਪੁਲਿਸ ਗੋਲ਼ੀਗਾਂਡ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਨੂੰ ਕਾਰਵਾਈ ਕਰਨੀ ਪਈ। ਦੱਸ ਦੇਈਏ ਕਿ ਅੱਜ ਗ੍ਰਿਫਤਾਰੀ ਤੋਂ ਬਾਅਦ ਪਹਿਲਾਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਥਾਣਾ ਸਦਰ ਫਰੀਦਕੋਟ ਅਤੇ ਬਾਅਦ ਵਿੱਚ ਮੈਡੀਕਲ ਕਰਾਉਣ ਲਈ ਫ਼ਰੀਦਕੋਟ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।