ਜਲੰਧਰ: ਓਲੰਪਿਕ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਜਲੰਧਰ ਪੰਜਾਬ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ। 16 ਮਈ 1947 ਨੂੰ ਜਨਮੇ ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਸਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਭਾਗ ਲਿਆ ਸੀ। 

 

ਓਲੰਪੀਅਨ ਵਰਿੰਦਰ ਸਿੰਘ ਦਾ ਜਨਮ 16 ਮਈ 1947 ਵਿਚ ਹੋਇਆ ਸੀ। ਵਰਿੰਦਰ ਸਿੰਘ ਨੇ ਆਪਣੀ ਪ੍ਰਤਿਭਾ ਸਦਕਾ ਭਾਰਤੀ ਹਾਕੀ ਟੀਮ ਵਿਚ ਜਗ੍ਹਾ ਬਣਾਈ ਸੀ। 1972 ਦੀਆਂ ਮਿਊਨਿਖ ਵਿਚ ਹੋਈਆਂ ਓਲੰਪਿਕ ਖੇਡਾਂ ਦੌਰਾਨ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਸਨ। 

 

ਉਨ੍ਹਾਂ ਨੇ 1976 ਦੀਆਂ ਓਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਵੱਲੋਂ ਹਿੱਸਾ ਲਿਆ ਸੀ। ਉਨ੍ਹਾਂ ਨੂੰ ਧਿਆਨ ਚੰਦ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਹਾਕੀ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਓਲੰਪੀਅਨ ਵਰਿੰਦਰ ਸਿੰਘ ਦੇ ਦੇਹਾਂਤ ਉਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਸੁਰਜੀਤ ਹਾਕੀ ਸੋਸਾਇਟੀ ਨੇ ਵਰਿੰਦਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਸਾਰੇ ਸੋਸਾਇਟੀ ਮੈਂਬਰ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

 


 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।