ਕੀ ਆਮ ਆਦਮੀ ਪਾਰਟੀ ਨੇ ਟਿਕਟਾਂ ਵੰਡਣ ਵੇਲੇ ਆਗੂਆਂ ਦੇ ਰਿਕਾਰਡ ਚੈੱਕ ਨਹੀਂ ਕੀਤੇ ? ਲਾਲਪੁਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉੱਠੇ ਸਵਾਲ
ਸਭ ਤੋਂ ਵੱਡਾ ਸਵਾਲ ਇਸ ਵੇਲੇ ਇਹ ਵੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੀ ਦਿੱਲੀ ਮੰਡਲੀ ਨੇ ਟਿਕਟਾਂ ਵੰਡਣ ਵੇਲੇ ਆਗੂਆਂ ਦੇ ਰਿਕਾਰਡ ਚੈੱਕ ਨਹੀਂ ਕੀਤੇ? ਯਾਂ ਇਨ੍ਹਾਂ ਨੇ ਜਾਣਬੁੱਝ ਕੇ ਅਪਰਾਧਿਕ ਰਿਕਾਰਡ ਵਾਲਿਆਂ ਨੂੰ ਟਿਕਟਾਂ ਦਿੱਤੀਆਂ ਸੀ?

Punjab News: ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਕੁੱਟਮਾਰ ਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਪੁਲਿਸ ਨੇ ਵਿਧਾਇਕ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਹੁਣ ਸਿਆਸੀ ਲੀਡਰਾਂ ਵੱਲੋਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,ਆਮ ਆਦਮੀ ਪਾਰਟੀ ਦਾ ਇੱਕ ਹੋਰ ਵਿਧਾਇਕ ਆਪਣੀਆਂ ਕਾਲੀਆਂ ਕਰਤੂਤਾਂ ਕਰਕੇ ਦੋਸ਼ੀ ਠਹਿਰਾਇਆ ਗਿਆ, ਮਹਿਲਾਵਾਂ ਪ੍ਰਤੀ ਇਸ ਪਾਰਟੀ ਦੇ ਆਗੂਆਂ ਦੀ ਘਟੀਆ ਵਿਚਾਰਧਾਰਾ ਜਗ ਜ਼ਾਹਿਰ ਹੁੰਦੀ ਰਹੀ ਹੈ।
ਆਮ ਆਦਮੀ ਪਾਰਟੀ ਦਾ ਇੱਕ ਹੋਰ ਵਿਧਾਇਕ ਆਪਣੀਆਂ ਕਾਲੀਆਂ ਕਰਤੂਤਾਂ ਕਰਕੇ ਦੋਸ਼ੀ ਠਹਿਰਾਇਆ ਗਿਆ, ਮਹਿਲਾਵਾਂ ਪ੍ਰਤੀ ਇਸ ਪਾਰਟੀ ਦੇ ਆਗੂਆਂ ਦੀ ਘਟੀਆ ਵਿਚਾਰਧਾਰਾ ਜਗ ਜ਼ਾਹਿਰ ਹੁੰਦੀ ਰਹੀ ਹੈ।
— Sukhjinder Singh Randhawa (@Sukhjinder_INC) September 10, 2025
ਸਭ ਤੋਂ ਵੱਡਾ ਸਵਾਲ ਇਸ ਵੇਲੇ ਇਹ ਵੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੀ ਦਿੱਲੀ ਮੰਡਲੀ ਨੇ ਟਿਕਟਾਂ ਵੰਡਣ ਵੇਲੇ ਆਗੂਆਂ ਦੇ ਰਿਕਾਰਡ ਚੈੱਕ ਨਹੀਂ… pic.twitter.com/AfE0KQRIGY
ਸਭ ਤੋਂ ਵੱਡਾ ਸਵਾਲ ਇਸ ਵੇਲੇ ਇਹ ਵੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੀ ਦਿੱਲੀ ਮੰਡਲੀ ਨੇ ਟਿਕਟਾਂ ਵੰਡਣ ਵੇਲੇ ਆਗੂਆਂ ਦੇ ਰਿਕਾਰਡ ਚੈੱਕ ਨਹੀਂ ਕੀਤੇ? ਯਾਂ ਇਨ੍ਹਾਂ ਨੇ ਜਾਣਬੁੱਝ ਕੇ ਅਪਰਾਧਿਕ ਰਿਕਾਰਡ ਵਾਲਿਆਂ ਨੂੰ ਟਿਕਟਾਂ ਦਿੱਤੀਆਂ ਸੀ?
ਜ਼ਿਕਰ ਕਰ ਦਈਏ ਕਿ ਇਹ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਸ 'ਤੇ ਵਿਆਹ ਲਈ ਆਈ ਇੱਕ ਔਰਤ ਨਾਲ ਕੁੱਟਮਾਰ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ 'ਤੇ ਛੇੜਛਾੜ ਦੇ ਵੀ ਦੋਸ਼ ਲਗਾਏ ਸਨ।
ਹੁਣ ਇਸ ਮਾਮਲੇ ਵਿੱਚ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਨੂੰ 12 ਸਾਲ ਇਕ ਪੁਰਾਣੇ ਮਾਮਲੇ ਵਿੱਚ ਤਰਨ ਤਾਰਨ ਦੇ ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦੋਸ਼ੀ ਠਹਿਰਾਉਂਦਿਆਂ ਗੋਇੰਦਵਾਲ ਸਾਹਿਬ ਦੀ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਵਲੋਂ ਸਜਾ ਦਾ ਐਲਾਨ 12 ਸਤੰਬਰ ਨੂੰ ਕੀਤਾ ਜਾਵੇਗਾ। ਮੁਲਜ਼ਮਾਂ ਵਿੱਚ ਛੇ ਪੁਲੀਸਕਰਮੀ ਵੀ ਸ਼ਾਮਲ ਹਨ, ਪਰ ਇੱਕ ਪੁਲੀਸ ਕਰਮੀ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਹੋ ਚੁੱਕੀ ਹੈ।






















