ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਨੇੜਤਾ ਬਾਰੇ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਹੁਣ ਤਾਂ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਗੁਰਮੀਤ ਰਾਮ ਰਹੀਮ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਈ ਗਈ ਸੀ। ਬੇਸ਼ੱਕ ਅਕਾਲੀ ਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ ਪਰ ਪੰਥਕ ਹਲਕਿਆਂ ਵਿੱਚ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਠਣ ਲੱਗੀ ਹੈ।
ਇਸ ਬਾਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਪੁਸ਼ਾਕ ਭਿਜਵਾਉਣ ਦੇ ਇਲਜ਼ਾਮਾਂ ਦਾ ਸੁਖਬੀਰ ਬਾਦਲ ਨੂੰ ਜਵਾਬ ਦੇਣਾ ਚਾਹੀਦਾ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ।
ਸੁਖਬੀਰ ਬਾਦਲ ਵੱਲੋਂ ਡੇਰਾ ਸਾਧ ਨੂੰ ਭੇਜੀ ਗਈ ਪੁਸ਼ਾਕ ਦੇ ਲੱਗ ਰਹੇ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣਾ ਪੱਖ ਜਨਤਕ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ। ਉਸ ਖ਼ਿਲਾਫ਼ ਕਾਰਵਾਈ ਲਈ ਵਿਚਾਰਾਂ ਵੀ ਹੋਣਗੀਆਂ। ਪਰ ਫਿਲਹਾਲ ਕੋਈ ਦੋਸ਼ ਸਿੱਧ ਨਹੀਂ ਹੋਇਆ।
ਉਧਰ, ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿ ਡੇਰਾ ਮੁਖੀ ਨੂੰ ਪੁਸ਼ਾਕ ਭੇਜਣ ਦਾ ਫ਼ੈਸਲਾ ਸੁਖਬੀਰ ਸਿੰਘ ਬਾਦਲ ਦਾ ਨਿੱਜੀ ਹੋ ਸਕਦਾ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦਾ ਫ਼ੈਸਲਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਖ਼ਿਲਾਫ਼ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਥ ’ਚੋਂ ਛੇਕ ਦੇਣਾ ਚਾਹੀਦਾ ਹੈ।
ਰਾਮ ਰਹੀਮ ਨੂੰ ਸੁਖਬੀਰ ਬਾਦਲ ਨੇ ਭੇਜੀ ਸੀ ਪੁਸ਼ਾਕ? ਪੰਥਕ ਸਿਆਸਤ 'ਚ ਮੁੜ ਭੂਚਾਲ
ਏਬੀਪੀ ਸਾਂਝਾ
Updated at:
16 Jul 2020 03:09 PM (IST)
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਨੇੜਤਾ ਬਾਰੇ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਹੁਣ ਤਾਂ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਗੁਰਮੀਤ ਰਾਮ ਰਹੀਮ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਈ ਗਈ ਸੀ। ਬੇਸ਼ੱਕ ਅਕਾਲੀ ਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ ਪਰ ਪੰਥਕ ਹਲਕਿਆਂ ਵਿੱਚ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਠਣ ਲੱਗੀ ਹੈ।
- - - - - - - - - Advertisement - - - - - - - - -