(Source: ECI/ABP News/ABP Majha)
ਚੰਦਰਯਾਨ-3 ਦੀ ਲਾਂਚਿੰਗ ਦੌਰਾਨ ਪੰਜਾਬ 'ਚ ਵੀ ਬਣ ਗਿਆ ਇੱਕ ਵੱਖਰਾ ਰਿਕਾਰਡ, CM ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
launch of Chandrayaan-3 : ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ 'ਚੋਂ ਚੁਣੇ ਗਏ 15 ਲੜਕੇ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ 'ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ।
ਇਸ ਦੌਰਾਨ ਸ੍ਰੀਹਰੀਕੋਟਾ ਦੇ ਦੌਰੇ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਵਾਸਤੇ ਵਿਗਿਆਨਕ ਗਿਆਨ ਅਤੇ ਤਜਰਬੇ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਗ੍ਰਹਿਆਂ, ਮਿਜ਼ਾਈਲਾਂ ਅਤੇ ਹੋਰ ਯੰਤਰਾਂ ਬਾਰੇ ਵਿਸ਼ਾਲ ਤਜਰਬਾ ਹਾਸਲ ਕੀਤਾ। ਵਿਦਿਆਰਥੀਆਂ ਨੇ ਟੂਰ ਦੌਰਾਨ ਉਨ੍ਹਾਂ ਦੀ ਆਰਾਮਦਾਇਕ ਠਹਿਰ ਅਤੇ ਯਾਤਰਾ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।