Punjab News: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਸੀਬੀਆਈ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਜਦੋਂ ਮੀਡੀਆ ਨੇ ਉਨ੍ਹਾਂ ਤੋਂ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਸਾਰੇ ਦੋਸ਼ ਝੂਠੇ ਹਨ, ਜਿਨ੍ਹਾਂ ਨੂੰ ਉਹ ਅਦਾਲਤ ਵਿੱਚ ਸਾਬਤ ਕਰਨਗੇ। ਅਦਾਲਤ ਇਨਸਾਫ਼ ਕਰੇਗੀ। ਮੈਂ ਹਰ ਗੱਲ ਦਾ ਜਵਾਬ ਦੇਵਾਂਗਾ।

Continues below advertisement

ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਵਿਚੋਲੇ ਕ੍ਰਿਸ਼ਨੂ ਨੂੰ ਸੀਬੀਆਈ ਨੇ ਵੀਰਵਾਰ (16 ਅਕਤੂਬਰ) ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਡੀਆਈਜੀ ਦੇ ਘਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ 7.5 ਕਰੋੜ ਰੁਪਏ ਨਕਦ, 2.5 ਕਿਲੋ ਸੋਨੇ ਦੇ ਗਹਿਣੇ, ਲਗਜ਼ਰੀ ਘੜੀਆਂ, ਹਥਿਆਰ, ਬੈਂਕ ਖਾਤੇ ਦੀਆਂ ਡਿਟੇਲਸ ਅਤੇ 50 ਤੋਂ ਵੱਧ ਜਾਇਦਾਦਾਂ ਦੇ ਦਸਤਾਵੇਜ਼ ਮਿਲੇ। ਜਦੋਂ ਕਿ ਫਾਰਮ ਹਾਊਸ ਤੋਂ ਸ਼ਰਾਬ ਦੇ ਨਾਲ ਨਕਦੀ ਅਤੇ ਕਾਰਤੂਸ ਮਿਲੇ ਹਨ।

Continues below advertisement

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਹਾਡੇ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ ਅਤੇ ਤੁਸੀਂ ਇਸ ਬਾਰੇ ਕੀ ਕਹੋਗੇ? ਤਾਂ ਜਵਾਬ ਵਿੱਚ ਕਿਹਾ ਗਿਆ ਹੈ ਕਿ ਇਹ ਪੂਰੀ ਤਰ੍ਹਾਂ ਝੂਠੇ ਦੋਸ਼ ਹਨ। ਅਸੀਂ ਇਨ੍ਹਾਂ ਨੂੰ ਅਦਾਲਤ ਵਿੱਚ ਸਾਬਤ ਕਰਾਂਗੇ।

ਇਸ ਦੇ ਨਾਲ ਹੀ ਪੁੱਛਿਆ ਕਿਤੁਸੀਂ 8 ਲੱਖ ਰੁਪਏ ਮੰਗੇ ਸਨ ਤਾਂ ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਝੂਠ ਹੈ। ਜਦੋਂ ਪੁੱਛਿਆ ਗਿਆ ਕਿ ਕਾਰੋਬਾਰੀ ਦਾ ਕਹਿਣਾ ਹੈ ਕਿ ਤੁਸੀਂ ਉਨ੍ਹਾਂ ਤੋਂ ਸੇਵਾ-ਪਾਣੀ ਮੰਗ ਰਹੇ ਸੀ ਅਤੇ ਕੇਸ ਨਿਪਟਾਉਣ ਦੀ ਗੱਲ ਕਰ ਰਹੇ ਸੀ? ਤਾਂ ਉਨ੍ਹਾਂ ਨੇ ਜਵਾਬ ਵਿੱਚ ਕਿਹਾ ਕਿ ਮੇਰੇ ਕੋਲ ਉਹ ਕੇਸ ਵੀ ਨਹੀਂ ਸੀ। ਮੈਂ ਸੇਵਾ-ਪਾਣੀ ਮੰਗਣ ਵਾਲਾ ਕੌਣ ਹੁੰਦਾ ਹਾਂ?

ਕੀ ਤੁਹਾਨੂੰ ਫਸਾਇਆ ਗਿਆ ਹੈ, ਹਾਂਜੀ ਬਿਲਕੁਲ। ਕੀ ਇਹ ਰਾਜਨੀਤਿਕ ਸਾਜ਼ਿਸ਼ ਹੈ ਜਾਂ ਅਫਸਰਸ਼ਾਹੀ? ਕਿਉਂਕਿ ਸੀਬੀਆਈ ਨੇ ਕਾਰਵਾਈ ਕੀਤੀ। ਸਾਰੀਆਂ ਗੱਲਾਂ ਕੋਰਟ ਵਿੱਚ ਸਾਹਮਣੇ ਆਉਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।