ਪੜਚੋਲ ਕਰੋ

ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਨੇ ਚਲਾਇਆ ‘ਸਰਚ ਉਪਰੇਸ਼ਨ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਵਿਚ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਵਿਚ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਡਾ. ਸੰਦੀਪ ਗਰਗ ਦੀ ਅਗਵਾਈ ਵਿੱਚ ਰੂਪਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਪੰਜਾਬ ਦੀ ਇੱਕ ਵੱਡੀ ਸਮੱਸਿਆ ਹੈ। ਪਰ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਨਸ਼ਿਆਂ ਨੂੰ ਰੋਕਣ ਵਿਚ ਵੱਡੀਆਂ ਸਫਲਤਾਵਾਂ ਵੀ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਨੂੰ ਮੱਦੇਨਜ਼ਰ ਰੱਖਦਿਆਂ ਰੂਪਨਗਰ ਪੁਲਿਸ ਵੱਲੋਂ ਵੀ ਸੰਵੇਦਨਸ਼ੀਲ ਅਤੇ ਹਾਟ- ਸਪਾਟ ਖੇਤਰਾਂ ਵਿੱਚ ਇਹ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸ਼ੱਕੀ ਵਿਅਕਤੀਆਂ ਦੀਆਂ ਰਿਹਾਇਸ਼ਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ ਗਈ। ਇਸ ਮੁਹਿੰਮ ਵਿੱਚ ਇਹ ਦੇਖਿਆ ਗਿਆ ਕਿ ਕਿਤੇ ਕੋਈ ਬਾਹਰੀ ਸ਼ਰਾਰਤੀ ਅਨਸਰ ਤਾਂ ਜ਼ਿਲ੍ਹੇ ਵਿੱਚ ਨਹੀਂ ਰਹਿ ਰਿਹਾ ਜੇ ਰਹਿ ਰਿਹਾ ਤਾਂ ਉਹ ਕਿੱਥੋਂ ਆਇਆ ਤੇ ਉਸ ਦੀ ਆਮਦਨ ਦਾ ਸ੍ਰੋਤ ਕੀ ਹੈ, ਇਹ ਸਭ ਦੀ ਪੜਤਾਲ ਚੰਗੀ ਤਰ੍ਹਾਂ ਕੀਤੀ ਗਈ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹੇ ਅਲਾਟ ਕਰਕੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਨਸ਼ਾ ਵੇਚੇਗਾ ਤਾਂ ਉਸ ਖਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਸੰਦੀਪ ਗਰਗ ਨੇ ਆਪਣੇ ਜ਼ਿਲ੍ਹੇ ਦੀ ਪੂਰੀ ਟੀਮ ਨਾਲ ਇਸ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget