ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗ੍ਰਿਫ਼ਤਾਰ
ਏਬੀਪੀ ਸਾਂਝਾ | 11 Aug 2018 09:33 AM (IST)

ਰੋਪੜ: ਅੱਜ ਤੜਕੇ ਰੂਪਨਗਰ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਅਕਾਸ਼ ਨੂੰ ਮੁਕਾਬਲੇ ਬਾਅਦ ਗ੍ਰਿਫਤਾਰ ਕਰ ਲਿਆ। ਮੁਕਾਬਲੇ ਦੌਰਾਨ ਅਕਾਸ਼ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਕਾਸ਼ ਨੇ ਕੱਲ੍ਹ ਰਾਤ ਆਨੰਦਪੁਰ ਸਾਹਿਬ ਤੋਂ ਪਿਸਤੌਲ ਦੀ ਨੋਕ ’ਤੇ ਇੱਕ ਸ਼ਰਧਾਲੂ ਦਾ ਫੌਰਚੂਨਰ ਗੱਡੀ ਲੁੱਟੀ ਤੇ ਉਹ ਰੋਪੜ ਤੋਂ ਫਰਾਰ ਹੋ ਰਿਹਾ ਸੀ। ਸੂਚਨਾ ਮਿਲਣ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਪੁਲਿਸ ਨੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਰਕੇ ਅਕਾਸ਼ ਜ਼ਖ਼ਮੀ ਹੋ ਗਿਆ। ਹੁਣ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਅਕਾਸ਼ ’ਤੇ 5 ਕਤਲਾਂ ਦਾ ਦੋਸ਼ ਹੈ। ਉਸ ਦੇ ਸਾਥੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।