Dimpy Dhillon join AAP: ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮਗਰੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਡਿੰਪੀ ਢਿੱਲੋਂ 'ਆਪ' ਦੇ ਝਾੜੂ ਨਾਲ ਬਾਦਲਾਂ ਦਾ ਸਫਾਇਆ ਕਰਨਗੇ।
ਦੱਸ ਦਈਏ ਕਿ ਅਕਾਲੀ ਦਲ ਛੱਡਣ ਸਮੇਂ ਡਿੰਪੀ ਢਿੱਲੋਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਮਨਪ੍ਰੀਤ ਬਾਦਲ ਕਾਰਨ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਭਾਵੇਂ ਮਨਪ੍ਰੀਤ ਬਾਦਲ ਬੀਜੇਪੀ ਵਿੱਚ ਚਲੇ ਗਏ ਹਨ ਪਰ ਜਦੋਂ ਵੀ ਉਹ ਇਲਾਕੇ ਦਾ ਦੌਰਾ ਕਰਦੇ ਹਨ ਤਾਂ ਕਹਿੰਦੇ ਹਨ ਕਿ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਬੰਧ ਬਹੁਤ ਚੰਗੇ ਹਨ। ਇਹ ਦੋਵੇਂ ਘਿਓ- ਖਿਚੜੀ ਵਾਂਗ ਹਨ। ਅਜਿਹੇ 'ਚ ਵਰਕਰ ਵੀ ਭੰਬਲਭੂਸੇ 'ਚ ਹਨ।
ਉਨ੍ਹਾਂ ਸੁਖਬੀਰ ਬਾਦਲ ਨੂੰ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ ਸੀ ਪਰ ਉਹ ਕੁਝ ਨਹੀਂ ਦੱਸ ਰਹੇ ਸੀ। ਨਾ ਤਾਂ ਉਹ ਉਥੋਂ ਚੋਣ ਲੜਨ ਦੀ ਗੱਲ ਕਰ ਰਹੇ ਸਨ ਤੇ ਨਾ ਹੀ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਭਾਈ-ਭਤੀਜਾਵਾਦ ਉਨ੍ਹਾਂ ਦੀ ਦੋਸਤੀ ਉਪਰ ਭਾਰੀ ਪੈ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਕਾਰਜਕਾਲ ਅਜੇ ਦੋ ਸਾਲ ਬਾਕੀ ਹੈ। ਅਜਿਹੀ ਸਥਿਤੀ ਵਿੱਚ ਉਹ ਆਪਣੇ ਇਲਾਕੇ ਦਾ ਵਿਕਾਸ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਹਾਲਾਂਕਿ, ਸੁਖਬੀਰ ਬਾਦਲ ਨੇ ਮੀਟਿੰਗ ਵਿੱਚ ਪਾਰਟੀ ਵਰਕਰਾਂ ਨੂੰ ਕਿਹਾ ਸੀ ਕਿ ਉਹ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਦੁਖੀ ਹਨ। ਉਨ੍ਹਾਂ ਨੇ ਡਿੰਪੀ ਨੂੰ ਵਾਪਸ ਆਉਣ ਲਈ ਵੀ ਕਿਹਾ ਸੀ। ਉਨ੍ਹਾਂ ਨੇ ਡਿੰਪੀ ਨੂੰ ਪਾਰਟੀ 'ਚ ਵਾਪਸੀ ਲਈ 10 ਦਿਨ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਕਿ ਸੀ ਕਿ ਉਹ ਉਨ੍ਹਾਂ ਨੂੰ ਉਮੀਦਵਾਰ ਐਲਾਨ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।