ਅਕਾਲੀ ਦਲ 'ਚ ਅੱਜ ਫਿਰ ਹੋਵੇਗਾ ਵੱਡਾ ਧਮਾਕਾ! ਡਿੰਪੀ ਢਿੱਲੋਂ ਕਰਨਗੇ ਵੱਡਾ ਐਲਾਨ, Sukhbir Badal ਨੇ ਵੀ ਸੱਦੀ ਬੈਠਕ
Punjab News: ਗਿੱਦੜਬਾਹਾ ਤੋਂ ਸੀਨੀਅਰ ਆਗੂ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ (Akali Dal) ਛੱਡ ਕੇ ਆਏ ਸੁਖਬੀਰ ਬਾਦਲ ਦੇ ਕਰੀਬੀ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ (ਸੋਮਵਾਰ) ਨੂੰ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ।
Punjab News: ਗਿੱਦੜਬਾਹਾ ਤੋਂ ਸੀਨੀਅਰ ਆਗੂ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ (Akali Dal) ਛੱਡ ਕੇ ਆਏ ਸੁਖਬੀਰ ਬਾਦਲ ਦੇ ਕਰੀਬੀ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ (ਸੋਮਵਾਰ) ਨੂੰ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਨੇ ਸਵੇਰੇ 11 ਵਜੇ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਹੈ। ਦੂਜੇ ਪਾਸੇ ਡਿੰਪੀ ਵੱਲੋਂ ਪਾਰਟੀ ਛੱਡਣ ਕਰਕੇ ਪੈਦਾ ਹੋਏ ਹਾਲਾਤ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਰਚਾ ਸਾਂਭ ਲਿਆ ਹੈ। ਉਨ੍ਹਾਂ ਅੱਜ ਆਪਣੀ ਰਿਹਾਇਸ਼ ’ਤੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਡਿੰਪੀ ਦਾ ਕਹਿਣਾ ਹੈ ਕਿ ਉਹ ਮਨਪ੍ਰੀਤ ਬਾਦਲ ਕਰਕੇ ਉਨ੍ਹਾਂ ਦੀ ਬਲੀ ਦਿੱਤੀ ਗਈ ਹੈ। ਸਾਡੇ ਵਰਗੇ ਤਾਂ ਸਿਰਫ ਵਰਤਣ ਲਈ ਹੁੰਦੇ ਹਨ। ਇਸ ਦੇ ਨਾਲ ਹੀ ਚਰਚਾ ਇਹ ਵੀ ਹੈ ਕਿ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।
ਦੂਜੇ ਪਾਸੇ ਅਕਾਲੀ ਆਗੂਆਂ ਨੇ ਡਿੰਪੀ ਢਿੱਲੋਂ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉੱਥੇ ਹੀ ਇਸ ਮਾਮਲੇ ਸਬੰਧੀ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਡਿਊਟੀ ਵੀ ਗਿੱਦੜਬਾਹਾ ਹਲਕੇ ਵਿੱਚ ਜ਼ਿਮਨੀ ਚੋਣਾਂ ਲਈ ਲੱਗੀ ਹੋਈ ਸੀ। ਉੱਥੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਪਤਾ ਲੱਗਿਆ ਕਿ ਡਿੰਪੀ ਢਿੱਲੋਂ ਪਾਰਟੀ ਛੱਡਣ ਵਾਲੇ ਹਨ। ਡਿੰਪੀ ਨੇ ਇਸ ਦਾ ਕਾਰਨ ਮਨਪ੍ਰੀਤ ਸਿੰਘ ਬਾਦਲ ਨੂੰ ਦੱਸਿਆ ਸੀ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਏ ਤਾਂ ਉਨ੍ਹਾਂ ਨੂੰ ਪਾਰਟੀ ਟਿਕਟ ਕਿਵੇਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਪਾਰਟੀ ਦੇ ਸਮਰਥਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਉਹ ਕੋਰ ਕਮੇਟੀ ਦੇ ਮੈਂਬਰ ਹਨ। ਕੋਰ ਕਮੇਟੀ ਦੀ ਮੀਟਿੰਗ ਵਿੱਚ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਇਹ ਜ਼ਰੂਰ ਕਿਹਾ ਸੀ ਕਿ ਬਾਦਲ ਸਾਹਬ ਤੁਸੀਂ ਗਿੱਦੜਬਾਹਾ ਤੋਂ ਚੋਣ ਲੜੋ। ਪਰ ਉਸ ਸਮੇਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਥੋਂ ਡਿੰਪੀ ਚੋਣ ਲੜੇਗਾ। ਉਹ ਪਿਛਲੀਆਂ ਚੋਣਾਂ ਘੱਟ ਵੋਟਾਂ ਨਾਲ ਹਾਰੇ ਸਨ। ਅਜਿਹੀ ਸਥਿਤੀ ਵਿੱਚ ਉਹ ਉਨ੍ਹਾਂ ਦਾ ਹੱਕ ਮਾਰਨਾ ਨਹੀਂ ਚਾਹੁੰਦੇ ਹਨ। ਇਸ ਦੇ ਨਾਲ ਹੀ ਸੁਖਬੀਰ ਡਿੰਪੀ ਨਾਲ ਹਲਕੇ 'ਚ ਲਗਾਤਾਰ ਮੀਟਿੰਗਾਂ ਕਰ ਰਹੇ ਸਨ।
ਪਾਰਟੀ ਛੱਡਣ ਤੋਂ ਪਹਿਲਾਂ ਡਿੰਪੀ ਢਿੱਲੋਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਪੰਦਰਾਂ ਮਿੰਟਾਂ 'ਚ ਆਪਣੇ ਸਫਰ ਬਾਰੇ ਦੱਸਿਆ। ਉਨ੍ਹਾਂ ਕਿਹਾ ਸੀ ਕਿ ਉਹ 38-39 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਪਾਰਟੀ ਨੂੰ ਕਈ ਵਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਹ ਹਮੇਸ਼ਾ ਪਾਰਟੀ ਅਤੇ ਬਾਦਲ ਪਰਿਵਾਰ ਦੇ ਨਾਲ ਖੜ੍ਹੇ ਰਹੇ। ਪਰ ਕੁਝ ਸਮੇਂ ਤੋਂ ਪ੍ਰੇਸ਼ਾਨ ਸਨ। ਕਿਉਂਕਿ ਮਨਪ੍ਰੀਤ ਸਿੰਘ ਬਾਦਲ ਹਲਕੇ ਵਿੱਚ ਸਰਗਰਮ ਸਨ। ਉਹ ਭਾਜਪਾ ਵਿਚ ਸਨ, ਪਰ ਭਾਜਪਾ ਵਿਚ ਕਿਸੇ ਨੂੰ ਸ਼ਾਮਲ ਨਹੀਂ ਕਰਵਾਉਂਦੇ ਸਨ।
ਉਹ ਪਿੰਡਾਂ ਵਿਚ ਜਾ ਕੇ ਕਹਿੰਦੇ ਸਨ ਕਿ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਰਿਸ਼ਤੇ ਘਿਓ ਤੇ ਖਿਚੜੀ ਵਰਗੇ ਹਨ। ਉਹ ਸੁਖਬੀਰ ਬਾਦਲ ਨੂੰ ਵੀ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਕਹਿ ਰਹੇ ਸਨ ਪਰ ਉਹ ਵੀ ਕੋਈ ਫੈਸਲਾ ਨਹੀਂ ਲੈ ਸਕੇ। ਅਜਿਹੇ 'ਚ ਸਮਰਥਕ ਵੀ ਮੁਸ਼ਕਲ 'ਚ ਸਨ। ਨਾ ਤਾਂ ਸੁਖਬੀਰ ਬਾਦਲ ਆਪਣੇ ਆਪ ਨੂੰ ਉਮੀਦਵਾਰ ਐਲਾਨ ਰਹੇ ਸਨ, ਭਾਵੇਂ ਉਹ ਨਾ ਕਰ ਰਹੇ ਸਨ। ਸੁਖਬੀਰ ਬਾਦਲ ਨਾਲ ਉਨ੍ਹਾਂ ਦੀ 37 ਸਾਲ ਪੁਰਾਣੀ ਦੋਸਤੀ ਪਰਿਵਾਰਵਾਦ ਦੀ ਬਲੀ ਚੜ੍ਹ ਗਈ। ਉਨ੍ਹਾਂ ਕਿਹਾ ਕਿ ਦੋਵੇਂ ਪਰਿਵਾਰ ਮੁੜ ਇਕੱਠੇ ਹੋ ਗਏ ਹਨ। ਇਹ ਖੁਸ਼ੀ ਦੀ ਗੱਲ ਹੈ।