ਗਿੱਦੜਬਾਹਾ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਆਪ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ (Dimpy Dhillon) ਨੂੰ 71644 ਵੋਟਾਂ ਮਿਲੀਆਂ ਹਨ। ਜਦਕਿ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 49675 ਵੋਟਾਂ ਮਿਲੀਆਂ। 'ਆਪ' ਉਮੀਦਵਾਰ ਨੇ ਇਸ ਸੀਟ 'ਤੇ 21969 ਵੋਟਾਂ ਨਾਲ ਜਿੱਤ ਦਰਜ ਕੀਤੀ।
ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੂੰ 7ਵੇਂ ਗੇੜ ਵਿੱਚ ਹੀ 10 ਹਜ਼ਾਰ ਤੋਂ ਵੱਧ ਦੀ ਲੀਡ ਮਿਲੀ ਸੀ। ਇਸ ਗੇੜ ਤੱਕ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 38988 ਵੋਟਾਂ ਮਿਲੀਆਂ ਸਨ। ਜਦਕਿ ਕਾਂਗਰਸ ਦੀ ਅੰਮ੍ਰਿਤਾ ਵੜਿੰਗ ਨੂੰ 28259 ਵੋਟਾਂ ਮਿਲੀਆਂ। ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਨੂੰ 8098 ਵੋਟਾਂ ਮਿਲੀਆਂ।
'ਆਪ' ਦੀ ਜਿੱਤ 'ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਹੁਣ ਜੋ ਜਿੱਤ ਉਨ੍ਹਾਂ ਨੂੰ ਮਿਲੀ ਹੈ, ਉਹ ਇਕੱਲੇ ਦੀ ਨਹੀਂ ਸਗੋਂ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋਇਆ ਹੈ।