ਗਾਲਾਂ ਕੱਢਣ ਤੇ ਜੂਆ ਖੇਡਣ ਤੋਂ ਰੋਕਿਆ ਤਾਂ ਪੱਥਰ ਮਾਰ ਕੇ ਕੀਤਾ ਕਤਲ
ਦੀਵਾਲੀ ਵਾਲੀ ਰਾਤ ਬੋਧ ਰਾਜ ਪੁੱਤਰ ਵੇਦ ਪ੍ਰਕਾਸ਼ ਵਾਸੀ ਬੇਰੀਆ ਮੁਹੱਲਾ ਨੇ ਜਦੋਂ ਕੁਝ ਲੋਕਾਂ ਨੂੰ ਆਪਣੇ ਘਰ ਦੇ ਬਾਹਰ ਜੂਆ ਖੇਡਣ ਤੇ ਗਾਲੀ ਗਲੋਚ ਕਰਨ ਤੋਂ ਮਨ੍ਹਾ ਕੀਤਾ ਤਾਂ ਉਕਤ ਲੋਕਾਂ ਨੇ ਗੁੱਸੇ 'ਚ ਆ ਕੇ ਪੱਥਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਚੰਡੀਗੜ੍ਹ: ਦੀਨਾਨਗਰ 'ਚ ਬੀਤੀ ਰਾਤ ਰੇਲਵੇ ਸਟੇਸ਼ਨ ਨੇੜੇ ਬੇਰੀਆ ਮੁਹੱਲਾ 'ਚ ਲੋਕਾਂ ਨੇ ਪੱਥਰ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਦੀਵਾਲੀ ਵਾਲੀ ਰਾਤ ਬੋਧ ਰਾਜ ਪੁੱਤਰ ਵੇਦ ਪ੍ਰਕਾਸ਼ ਵਾਸੀ ਬੇਰੀਆ ਮੁਹੱਲਾ ਨੇ ਜਦੋਂ ਕੁਝ ਲੋਕਾਂ ਨੂੰ ਆਪਣੇ ਘਰ ਦੇ ਬਾਹਰ ਜੂਆ ਖੇਡਣ ਤੇ ਗਾਲੀ ਗਲੋਚ ਕਰਨ ਤੋਂ ਮਨ੍ਹਾ ਕੀਤਾ ਤਾਂ ਉਕਤ ਲੋਕਾਂ ਨੇ ਗੁੱਸੇ 'ਚ ਆ ਕੇ ਪੱਥਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਤੇ ਬੇਟੇ ਨੇ ਦੱਸਿਆ ਕਿ ਦੇਰ ਰਾਤ ਤਿੰਨ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਜੂਆ ਖੇਲ ਰਹੇ ਸੀ। ਉਨ੍ਹਾਂ ਨੂੰ ਮਨਾਂ ਕਰਨ ਦੇ ਲਈ ਬੋਧ ਰਾਜ ਘਰ ਤੋਂ ਬਾਹਰ ਗਏ ਤੇ ਝਗੜਾ ਹੋ ਗਿਆ। ਬਦਮਾਸ਼ਾਂ ਨੇ ਗੁੱਸੇ 'ਚ ਆ ਕੇ ਪੱਥਰ ਮਾਰਿਆ ਤੇ ਬੋਧ ਰਾਜ ਦਾ ਕਤਲ ਕਰ ਦਿੱਤਾ। ਪਰਿਵਾਰਿਕ ਮੈਂਬਰਾ ਨੇ ਪੁਲਿਸ ਤੋਂ ਉਹਨਾਂ ਤਿੰਨ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਐਸਐਚਓ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰਿਕ ਮੈਂਬਰ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ















