Punjab News : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ।


ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਐਸੋਸੀਏਸ਼ਨ ਵਿਚ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰ ਅਤੇ ਤਰੱਕੀ ਪ੍ਰਾਪਤ ਉਪਮੰਡਲ ਇੰਜੀਨੀਅਰਜ਼ ਸ਼ਾਮਲ ਹਨ।

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਦੀਪਾਂਸ਼ ਗੁਪਤਾ ਹਾਜ਼ਰ ਸਨ।

 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ , ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ , ਸਿਹਤ ਮੰਤਰੀ ਡਾ. ਬਲਵੀਰ ਸਿੰਘ , ਵਿਧਾਇਕ ਤੇ ਆਪ ਪੰਜਾਬ ਦੇ ਉਪ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਧ  ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਸੀ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ