ਚੰਡੀਗੜ੍ਹ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਚਾਹੀਦੀਆਂ ਨੇ ਯੂਰਪ, ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ, ਆਪ MP ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦਿੱਲੀ ਹਵਾਈ ਅੱਡੇ ਨੂੰ ਭੀੜ-ਭੜੱਕੇ ਤੋਂ ਮੁਕਤ ਕੀਤਾ ਜਾਵੇ ਅਤੇ ਚੰਡੀਗੜ੍ਹ ਨੂੰ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਹਵਾਬਾਜ਼ੀ ਹੱਬ ਵਜੋਂ ਵਿਕਸਤ ਕੀਤਾ ਜਾਵੇ।

ਸ੍ਰੀ ਆਨੰਦਪੁਰ ਸਾਹਿਬ ਤੋਂ 'ਆਪ' ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਰਪ, ਬ੍ਰਿਟੇਨ, ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਪ੍ਰਵਾਸੀ ਭਾਰਤੀ ਰਹਿੰਦੇ ਹਨ, ਜੋ ਅਕਸਰ ਭਾਰਤ ਆਉਂਦੇ ਰਹਿੰਦੇ ਹਨ। ਇਸ ਲਈ ਸਿੱਧੀਆਂ ਉਡਾਣਾਂ ਦੀ ਬਹੁਤ ਲੋੜ ਹੈ। ਸੰਸਦ ਮੈਂਬਰ ਕੰਗ ਨੇ ਇਸ ਮੁਲਾਕਾਤ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਵੀ ਸਾਂਝੀ ਕੀਤੀ।
ਮਾਲਵਿੰਦਰ ਸਿੰਘ ਕੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੈਂ ਮੋਹਾਲੀ ਪੰਜਾਬ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਜ਼ੋਰਦਾਰ ਵਕਾਲਤ ਕੀਤੀ। ਸਾਡੇ ਮਹਾਨ ਸ਼ਹੀਦ ਦੇ ਨਾਮ 'ਤੇ ਰੱਖੇ ਗਏ ਇਸ ਹਵਾਈ ਅੱਡੇ ਵਿੱਚ ਉੱਤਰੀ ਭਾਰਤ ਲਈ ਇੱਕ ਮਹੱਤਵਪੂਰਨ ਅੰਤਰਰਾਸ਼ਟਰੀ ਗੇਟਵੇ ਬਣਨ ਦੀ ਅਥਾਹ ਸੰਭਾਵਨਾ ਹੈ।"
Yesterday,I had the privilege of meeting Hon’ble Civil Aviation Minister Shri @RamMNK Ji to strongly advocate for direct international flights from Shaheed Bhagat Singh International Airport, located in Mohali, Punjab. This airport, named after our great martyr, has the potential… pic.twitter.com/4ht5cuJNaQ
— Malvinder Singh Kang (@kang_malvinder) August 5, 2025
ਕੰਗ ਨੇ ਕਿਹਾ ਕਿ ਮੈਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ, ਖਾਸ ਕਰਕੇ ਯੂਰਪ, ਯੂਕੇ, ਅਮਰੀਕਾ ਅਤੇ ਕੈਨੇਡਾ ਵਰਗੇ ਪ੍ਰਮੁੱਖ ਦੇਸ਼ਾਂ ਲਈ, ਕਿਉਂਕਿ ਇਹ ਉਹ ਖੇਤਰ ਹਨ ਜਿੱਥੇ ਪੰਜਾਬ ਦੇ ਪ੍ਰਵਾਸੀ ਭਾਰਤੀ ਵੱਡੀ ਗਿਣਤੀ ਵਿੱਚ ਵਸਦੇ ਹਨ।"
ਹੁਣ ਸਮਾਂ ਆ ਗਿਆ ਹੈ ਕਿ ਦਿੱਲੀ ਹਵਾਈ ਅੱਡੇ ਨੂੰ ਭੀੜ-ਭੜੱਕੇ ਤੋਂ ਮੁਕਤ ਕੀਤਾ ਜਾਵੇ ਅਤੇ ਚੰਡੀਗੜ੍ਹ ਨੂੰ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਹਵਾਬਾਜ਼ੀ ਹੱਬ ਵਜੋਂ ਵਿਕਸਤ ਕੀਤਾ ਜਾਵੇ। ਮੈਂ ਕੇਂਦਰ ਸਰਕਾਰ ਨੂੰ ਇਸ ਮਹੱਤਵਪੂਰਨ ਲੋੜ ਨੂੰ ਪੂਰਾ ਕਰਨ ਤੇ ਦੁਨੀਆ ਭਰ ਵਿੱਚ ਵਸੇ ਪੰਜਾਬੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਾ ਹਾਂ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















