ਪੰਜਾਬ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਹਿਮ ਬੈਠਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ ਗਈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿਦੇਸ਼ਾਂ ਨੂੰ ਜਾਣ ਵਾਲੀਆਂ ਉਡਾਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ, "ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ"
ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ
— Bhagwant Mann (@BhagwantMann) May 23, 2022
ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ pic.twitter.com/apRSJdUMeX
ਸਰਕਾਰੀ ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਤਲਬ ਕੀਤਾ। ਇਸ ਦੌਰਾਨ ਉਨ੍ਹਾਂ ਹਵਾਈ ਅੱਡਿਆਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨਾਲ ਮੁਲਾਕਾਤ ਕੀਤੀ ਸੀ। ਇਸ ਵਿੱਚ ਉਨ੍ਹਾਂ ਅੰਮ੍ਰਿਤਸਰ ਤੇ ਮੁਹਾਲੀ ਹਵਾਈ ਅੱਡਿਆਂ ਤੋਂ ਕੈਨੇਡਾ, ਆਸਟ੍ਰੇਲੀਆ ਤੇ ਅਮਰੀਕਾ ਵਰਗੇ ਕਈ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡਿਆਂ ਨੂੰ ਅੰਤਰਰਾਸ਼ਟਰੀ ਬਣਾਉਣ ਦੀ ਮੰਗ ਵੀ ਕੀਤੀ ਸੀ।
ਦੱਸ ਦਈਏ ਕਿ ਮਾਨ ਸਰਕਾਰ ਪੰਜਾਬ ਦੇ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਨੂੰ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਹਰੇਕ ਜ਼ਿਲ੍ਹੇ ਵਿੱਚ ਇੱਕ-ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਲਈ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਤੇ ਬਠਿੰਡਾ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾਣਗੀਆਂ। ਇਸ ਨਾਲ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦਾ ਸਹੀ ਨਿਪਟਾਰਾ ਕੀਤਾ ਜਾ ਸਕੇਗਾ।