Direct flights from india to Canada: ਪੰਜਾਬ ਤੋਂ ਕੈਨੇਡਾ ਲਈ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ? ਕੈਨੇਡਾ ਦੇ ਸੰਸਦ ਮੈਂਬਰਾਂ ਨੇ ਮਾਰਿਆ ਹੰਭਲਾ
Direct flights from india to Canada: ਪੰਜਾਬ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਉਠਾਈ ਗਈ ਹੈ। ਇਹ ਮੰਗ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਉਠਾਈ ਹੈ। ਇਸ ਬਾਰੇ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਚਿੱਠੀ ਲਿਖੀ ਹੈ।
Direct flights from india to Canada: ਪੰਜਾਬ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਉਠਾਈ ਗਈ ਹੈ। ਇਹ ਮੰਗ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਉਠਾਈ ਹੈ। ਇਸ ਬਾਰੇ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੈਨੇਡਾ ਤੇ ਪੰਜਾਬ ਰਾਜ ਵਿਚਾਲੇ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ।
ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਸਿੱਖਾਂ ਤੇ ਪੰਜਾਬੀਆਂ ਦੇ ਆਬਾਦੀ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ। ਏਅਰ ਕੈਨੇਡਾ ਨੂੰ ਭੇਜੇ ਪੱਤਰ ਵਿੱਚ ਸੰਸਦ ਮੈਂਬਰਾਂ ਟਿਮ ਉੱਪਲ, ਜਸਰਾਜ ਸਿੰਘ, ਬ੍ਰੈਡਲੀ ਵਿਸ ਤੇ ਮਾਰਕ ਸਟ੍ਰਾਲ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਤੇ ਪਰਿਵਾਰਾਂ ਨੂੰ ਜੋੜਨ ਲਈ ਕੈਨੇਡਾ ਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਅੰਦਾਜ਼ੇ ਮੁਤਾਬਕ ਭਾਰਤ ਤੋਂ ਇਕੱਲੇ ਟੋਰਾਂਟੋ ਤੱਕ ਹਰ ਸਾਲ ਪੰਜ ਲੱਖ ਯਾਤਰੀ ਸਫਰ ਕਰਦੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਪੰਜਾਬੀ ਹਨ। ਇਸ ਵੇਲੇ ਕੈਨੇਡਾ ਤੋਂ ਅੰਮ੍ਰਿਤਸਰ ਵਿਚਕਾਰ ਸਿੱਧੀਆਂ ਉਡਾਣਾਂ ਨਹੀਂ ਹਨ। ਇਸ ਕਰਕੇ ਕੈਨੇਡਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈਂਦਾ ਹੈ। ਅਜਿਹੀ ਹੀ ਮੰਗ ਭਾਰਤ ਸਰਕਾਰ ਕੋਲ ਵੀ ਵਾਰ-ਵਾਰ ਉਠਾਈ ਗਈ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਅਸਲੇ 'ਤੇ ਸ਼ਿਕੰਜਾ, 72 ਲਾਇਸੰਸ ਰੱਦ ਕਰਨ ਦੀ ਸਿਫਾਰਸ਼, ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਸਬੰਧੀ 10 ਕੇਸ ਦਰਜ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀਆਂ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਨਾਲ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਦੇ ਦੋ ਸ਼ਹਿਰ ਟੋਰਾਂਟੋ ਅਤੇ ਵੈਨਕੂਵਰ ਲਈ ਦੋ ਚਾਰਟਰ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ। ਕੈਨੇਡਾ ‘ਚ ਰਹਿ ਰਹੇ ਪੰਜਾਬੀ ਪ੍ਰਵਾਸੀਆਂ ਲਈ ਇਹ ਵੱਡੀ ਖੁਸ਼ਖਬਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: UPI Transaction Limit: ਗੱਲ-ਗੱਲ 'ਤੇ PhonePe, GooglePay, Paytm ਕਰਨ ਵਾਲਿਆਂ ਲਈ ਅਹਿਮ ਖ਼ਬਰ... ਜਲਦ ਹੀ ਆਉਣ ਵਾਲਾ ਹੈ ਇਹ ਫੈਸਲਾ