ਪੜਚੋਲ ਕਰੋ

ਪਰਿਵਾਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਨੌਂ ਪੁਲਿਸ ਮੁਲਾਜ਼ਮਾਂ 'ਤੇ ਹੋਵੇਗਾ ਕੇਸ ਦਰਜ

ਚੰਡੀਗੜ੍ਹ: ਬਠਿੰਡਾ ਦੇ ਪਰਿਵਾਰ ਦੇ ਚਾਰ ਜੀਆਂ ਨੂੰ ਖ਼ੁਦਕੁਸ਼ੀ ਮਜਬੂਰ ਕਰਨ ਤੇ ਅਣਗਹਿਲੀ ਨਾਲ ਡਿਊਟੀ ਕਰਨ ਦੇ ਇਲਜ਼ਾਮ ਹੇਠ ਪੰਜਾਬ ਪੁਲਿਸ ਤੇ ਨੌਂ ਮੁਲਾਜ਼ਮਾਂ 'ਤੇ ਕੇਸ ਦਰਜ ਕਰਨ ਦੇ ਹੁਕਮ ਹੋਏ ਹਨ। ਇਹ ਹੁਕਮ ਨਿਆਂਇਕ ਜਾਂਚ ਵਿੱਚ ਉਕਤ ਪੁਲਿਸ ਕਰਮੀਆਂ ਨੂੰ ਦੋਸ਼ੀ ਪਾਏ ਜਾਣ ਮਗਰੋਂ ਦਿੱਤੇ ਗਏ ਹਨ। ਇਹ ਨਿਰਦੇਸ਼ ਜਸਟਿਸ ਮਹੇਸ਼ ਗਰੋਵਰ ਤੇ ਜਸਟਿਸ ਜੌਰਜ ਅਗਸਟੀਨ ਮਸੀਹ ਦੇ ਬੈਂਚ ਵਲੋਂ ਵਰਲਡ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਤੇ ਸੀਨੀਅਰ ਵਕੀਲ ਰੰਜਨ ਲਖਨਪਾਲ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਜਾਰੀ ਕੀਤੀ ਗਈ ਹੈ। ਮਾਮਲਾ ਸਾਲ 2005 ਦਾ ਹੈ ਤਤਕਾਲੀ ਜ਼ਿਲਾ ਸੈਸ਼ਨ ਜੱਜ ਬਠਿੰਡਾ ਕੁਲਦੀਪ ਸਿੰਘ ਨੇ ਆਪਣੇ ਫੈਸਲੇ ਵਿੱਚ ਲਿਖਿਆ ਸੀ ਕਿ ਪੀੜਤ ਗੁਰਜੰਟ ਸਿੰਘ ਅਤੇ ਉਸ ਦੀ ਧੀ ਵੀਰਪਾਲ ਕੌਰ ਨੂੰ 2005 ਵਿੱਚ ਐਫਆਈਆਰ ਦਰਜ ਕਰਵਾਉਣ ਕਾਰਨ ਤੰਗ ਕੀਤਾ ਜਾ ਰਿਹਾ ਸੀ। ਪਿੰਡ ਬਹਿਮਣ ਜੱਸਾ ਸਿੰਘ ਦੇ ਵਸਨੀਕ ਗੁਰਜੰਟ ਸਿੰਘ ਤੇ ਉਸ ਦੇ ਪਰਿਵਾਰ ਨੇ ਪੁਲੀਸ ਤੋਂ ਅੱਕ ਕੇ ਸਮੂਹਿਕ ਆਤਮਦਾਹ ਕਰ ਲਿਆ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਪੁਲਿਸ ਮੁਲਾਜ਼ਮਾਂ ਨੇ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ ਤਾਂ ਡਰ ਕੇ ਪਰਿਵਾਰ ਨੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਲਈ ਸੀ ਪਰ ਪੁਲਿਸ ਕਰਮੀ ਅੱਗ ਬੁਝਾਉਣ ਦੀ ਬਜਾਇ ਉੱਥੋਂ ਫਰਾਰ ਹੋ ਗਏ ਸਨ ਅਤੇ ਫਿਰ ਤੱਥਾਂ ਨੂੰ ਤੋੜ ਮਰੋੜ ਕੇ ਗੁਰਜੰਟ ਸਿੰਘ ਤੇ ਵੀਰਪਾਲ ਕੌਰ ਨੂੰ ਭਗੌੜੇ ਮੁਜਰਮ ਦਰਸਾ ਕੇ ਆਪਣੀ ਅਣਗਹਿਲੀ 'ਤੇ ਪੜਦੇ ਪਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਸੈਸ਼ਨ ਜੱਜ ਨੇ ਇਹ ਵੀ ਲਿਖਿਆ ਕਿ 29 ਸਤੰਬਰ 2007 ਨੂੰ ਛਾਪਾ ਮਾਰਨ ਗਈ ਪੁਲਿਸ ਟੀਮ ਨੇ ਘਰ ਦੀ ਬਿਜਲੀ ਸਪਲਾਈ ਕੱਟ ਦਿੱਤੀ ਸੀ ਜਿਸ ਕਰ ਕੇ ਪਰਿਵਾਰ ਬੁਰੀ ਤਰ੍ਹਾਂ ਸਹਿਮ ਗਿਆ ਸੀ ਤੇ ਗੁਰਜੰਟ ਸਿੰਘ ਤੇ ਉਸ ਦੀ ਪਤਨੀ ਨੇ ਆਪਣੇ ’ਤੇ ਤੇਲ ਛਿੜਕ ਲਿਆ ਸੀ ਅਤੇ ਇਸ ਤਰ੍ਹਾਂ ਦੋਵੇਂ ਧੀਆਂ ਬੇਅੰਤ ਕੌਰ ਤੇ ਵੀਰਪਾਲ ਕੌਰ ਨੇ ਵੀ ਆਪਣੇ ’ਤੇ ਤੇਲ ਪਾ ਲਿਆ। ਪੁਲਿਸ ਕਰਮੀਆਂ ਨੂੰ ਦੂਰ ਰੱਖਣ ਲਈ ਹੀ ਉਨ੍ਹਾਂ ਆਪਣੇ ਆਪ ਨੂੰ ਅੱਗ ਲਗਾਈ ਸੀ। ਰਿਪੋਰਟ ਵਿੱਚ ਕਿਹਾ ਹੈ ਕਿ ਇੰਸਪੈਕਟਰ ਮਹਿੰਦਰ ਕੁਮਾਰ ਘਈ, ਏਐਸਆਈ ਅੰਮ੍ਰਿਤਪਾਲ ਸਿੰਘ, ਏਐਸਆਈ ਗੁਰਜੰਟ ਸਿੰਘ, ਐਸਪੀਓ ਕਾਕਾ ਸਿੰਘ, ਹੈੱਡ ਕਾਂਸਟੇਬਲ ਮੰਦਰ ਸਿੰਘ, ਹੈੱਡ ਕਾਂਸਟੇਬਲ ਮੇਜਰ ਸਿੰਘ, ਹੋਮਗਾਰਡ ਅਮਰੀਕ ਸਿੰਘ ਅਤੇ ਐਮਸੀ ਮਹਿੰਦਰ ਸਿੰਘ ਨੇ ਪਰਿਵਾਰ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget