ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ।
ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ:Explained: ਲੰਪੀ ਸਕਿਨ ਨਾਲ ਪੰਜਾਬ ਵਿੱਚ 100000 ਤੋਂ ਜ਼ਿਆਦਾ ਪਸ਼ੂਆਂ ਦੀ ਮੌਤ ! 12 ਸੂਬਿਆਂ ਦੀ ਹਾਲਤ ਨਾਜ਼ੁਕ
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਇਨ੍ਹਾਂ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ ਹੈ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।
ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।
ਮਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 734.98 ਲੱਖ ਰੁਪਏ ਖ਼ਰਚੇ ਜਾਣਗੇ : ਨਿੱਜਰ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।