ਪੜਚੋਲ ਕਰੋ

ਮਹਾਂਗੱਠਜੋੜ 'ਚ 'ਆਪ' ਨੂੰ ਸ਼ਾਮਲ ਕਰਨ 'ਤੇ ਮਤਭੇਦ, ਖਹਿਰਾ ਤੇ ਟਕਸਾਲੀ ਰਾਜ਼ੀ, ਬੈਂਸ ਔਖੇ

ਲੁਧਿਆਣਾ: ਲੋਕ ਸਭਾ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੇ ਚੱਲਦਿਆਂ ਅੱਜ ਮਹਾਂਗੱਠਜੋੜ ਬਣਾਉਣ ਦੀਆਂ ਤਿਆਰੀਆਂ 'ਚ ਜੁਟੇ ਲੀਡਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਬਸਪਾ ਦੇ ਲੀਡਰ ਪਹੁੰਚੇ। ਗਠਜੋੜ ਤੋਂ ਪਹਿਲਾਂ ਹੀ ਲੀਡਰਾਂ ਦੇ ਵਿਚਾਰਾਂ ਵਿੱਚ ਮਤਭੇਦ ਵੇਖਣ ਨੂੰ ਵੀ ਮਿਲਿਆ। ਹਾਸਲ ਜਾਣਕਾਰੀ ਮੁਤਾਬਕ ਬੈਠਕ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਬਸਪਾ ਸੁਪਰੀਮੋ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰ ਬਣਾਉਣ ਤੇ ਆਮ ਆਦਮੀ ਪਾਰਟੀ ਨੂੰ ਗਠਜੋੜ ਵਿੱਚ ਸ਼ਾਮਲ ਕਰਨ ਦੀ ਵਕਾਲਤ ਕਰਦੇ ਨਜ਼ਰ ਆਏ। ਉਨ੍ਹਾਂ ਦਾਅਵਾ ਕੀਤਾ ਕਿ ਇਸ ਬਾਰੇ ਸਹਿਮਤੀ ਬਣ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਕੇ ਹੋਰਾਂ ਲਈ ਦਰਵਾਜ਼ੇ ਖੁੱਲ੍ਹੇ ਹੋਣ ਦੀ ਗੱਲ ਆਖੀ। ਹਾਲਾਂਕਿ ਹੋਰ ਲੀਡਰਾਂ ਨੇ ਕਿਹਾ ਕਿ ਹਾਲੇ ਗਠਜੋੜ ਸਬੰਧੀ ਚਰਚਾ ਹੋਈ ਹੈ ਜਦਕਿ ਉਮੀਦਵਾਰਾਂ ਸਬੰਧੀ ਹਫ਼ਤੇ ਬਾਅਦ ਫੈਸਲਾ ਲਿਆ ਜਾਏਗਾ। ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ‘ਆਪ’ ਨੂੰ ਗਠਜੋੜ ਵਿੱਚ ਸ਼ਾਮਲ ਕਰਨ ਤੇ ਮਾਇਆਵਤੀ ਨੂੰ ਪੀਐਮ ਉਮੀਦਵਾਰ ਬਣਾਉਣ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਵੀ ‘ਆਪ’ ਨੂੰ ਗਠਜੋੜ ਵਿੱਚ ਸ਼ਾਮਲ ਕਰਨ ਲਈ ਹਾਮੀ ਭਰ ਦਿੱਤੀ ਹੈ। ਉੱਧਰ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੇ ਖੁੱਲ੍ਹ ਕੇ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਕੋਲਕਾਤਾ ਵਿੱਚ ਕਾਂਗਰਸ ਨਾਲ ਮੰਚ ਸਾਂਝਾ ਕਰਨ ਵਾਲੀ ‘ਆਪ’ ਨੂੰ ਗਠਜੋੜ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਦਾ। ਟਕਸਾਲੀ ਅਕਾਲੀ ਦਲ ਦੇ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ‘ਆਪ’ ਨੂੰ ਗਠਜੋੜ ਵਿੱਚ ਸ਼ਾਮਲ ਕਰਨ ਦੀ ਗੱਲ ਕੀਤੀ ਸੀ ਪਰ ‘ਆਪ’ ਲੀਡਰ ਤੇ ਸਾਂਸਦ ਭਗਵੰਤ ਮਾਨ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget