Punjab News: ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ) ਨੂੰ ਲੈ ਕੇ ਪੰਜਾਬ ਵਿੱਚ ਵਿਆਪਕ ਬੇਨਿਯਮੀਆਂ ਸਾਹਮਣੇ ਆਈਆਂ ਹਨ। ਕੁਝ ਥਾਵਾਂ 'ਤੇ ਮਜ਼ਦੂਰਾਂ ਨੂੰ ਕੰਮ ਕਰਵਾਉਣ ਤੋਂ ਬਾਅਦ ਅਦਾਇਗੀ ਨਹੀਂ ਕੀਤੀ ਗਈ, ਜਦੋਂ ਕਿ ਕੁਝ ਥਾਵਾਂ 'ਤੇ ਜਿਨ੍ਹਾਂ ਲੋਕਾਂ ਤੋਂ ਉਸਾਰੀ ਅਤੇ ਹੋਰ ਸਾਮਾਨ ਖਰੀਦਿਆ ਗਿਆ ਸੀ, ਉਨ੍ਹਾਂ ਨੂੰ ਵੀ ਅਦਾਇਗੀ ਨਹੀਂ ਕੀਤੀ ਗਈ। ਇਸ ਕਾਰਨ ਬਾਅਦ ਵਿੱਚ ਮਾਲ ਦੀ ਸਪਲਾਈ ਬੰਦ ਹੋ ਗਈ ਅਤੇ ਪ੍ਰਾਜੈਕਟ ਅਧੂਰਾ ਰਹਿ ਗਿਆ।
ਇਸ ਤੋਂ ਇਲਾਵਾ ਅਧਿਕਾਰੀਆਂ ਨੇ ਪ੍ਰਾਜੈਕਟ ਦੇ ਮੁਕੰਮਲ ਹੋਣ ਦੀ ਰਿਪੋਰਟ ਭੇਜ ਦਿੱਤੀ ਅਤੇ ਜਦੋਂ ਕੈਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਪ੍ਰਾਜੈਕਟ ਅੱਧਾ-ਅੱਧਾ ਪਿਆ ਸੀ। ਕਈ ਥਾਵਾਂ ’ਤੇ ਇੱਕ ਇੱਟ ਵੀ ਨਹੀਂ ਲਾਈ ਗਈ ਅਤੇ ਅਦਾਇਗੀ ਵੀ ਪੂਰੀ ਲੈ ਲਈ ਗਈ। ਕੈਗ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਇਨ੍ਹਾਂ ਸਾਰੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਤੋਂ ਵਸੂਲੀ ਵੀ ਕੀਤੀ ਜਾਵੇ।
ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀ ਸਾਲ 2023 ਦੀ ਪਹਿਲੀ ਰਿਪੋਰਟ ਅਨੁਸਾਰ 2016 ਤੋਂ 2021 ਤੱਕ ਮਨਰੇਗਾ ਤਹਿਤ ਵੱਖ-ਵੱਖ ਪ੍ਰੋਜੈਕਟਾਂ ਲਈ 743 ਕਰੋੜ ਰੁਪਏ ਦਾ ਸਾਮਾਨ ਖਰੀਦਿਆ ਗਿਆ, ਜਿਸ ਵਿੱਚ ਸੀਮਿੰਟ, ਇੱਟਾਂ, ਬਾਰਾਂ ਅਤੇ ਹੋਰ ਸਮਾਨ ਸ਼ਾਮਲ ਹੈ। ਇਸ ਵਿੱਚੋਂ 381.42 ਕਰੋੜ ਰੁਪਏ ਮਾਲ ਸਪਲਾਈ ਕਰਨ ਵਾਲਿਆਂ ਨੂੰ ਅਦਾ ਨਹੀਂ ਕੀਤੇ ਗਏ। ਨਤੀਜੇ ਵਜੋਂ, ਸਪਲਾਇਰਾਂ ਨੇ ਅੱਗੇ ਡਿਲੀਵਰੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪ੍ਰੋਜੈਕਟ ਅੱਧੇ-ਅਧੂਰੇ ਰਹਿ ਗਏ। ਇਸ ਤੋਂ ਇਲਾਵਾ ਰਿਕਾਰਡ ਦੀ ਸਾਂਭ-ਸੰਭਾਲ ਵੀ ਸਹੀ ਢੰਗ ਨਾਲ ਨਹੀਂ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ