Punjab Politics: ਗੁਰਦਾਸਪੁਰ ਸੀਟ ਲਈ 'ਦਿੱਲੀ ਦਰਬਾਰ' ਪਹੁੰਚੇ ਆਪ ਦੇ ਲੀਡਰ, ਜਾਣੋ ਕੀ ਹੋਈ ਚਰਚਾ ?
ਵਿਧਾਇਕ ਕਲਸੀ ਨੇ ਦੱਸਿਆ ਕਿ ਇਸ ਦੌਰਾਨ ਲੋਕ ਸਭਾ ਹਲਕੇ ਸਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਵੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਸ ਖੇਤਰ ਵਿੱਚ ਕਿਹੜੀ ਕਮੀ ਹੈ ਅਤੇ ਉਸ ਘਾਟ ਨੂੰ ਪੂਰਾ ਕਰਨ ਲਈ ਕੀ ਕੀਤਾ ਜਾਣਾ ਚਾਹੀਦਾ ਹੈ
Punjab Politics: ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਪੰਜਾਬ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਜਰਨੈਲ ਸਿੰਘ ਹਾਜ਼ਰ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ, ਇਸ ਲਈ ਇਹ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਰਣਨੀਤੀ ਬਣਾਉਣ ਅਤੇ ਸਮੁੱਚੇ ਚੋਣ ਪ੍ਰਬੰਧਾਂ ਲਈ ਕੀਤੀ ਗਈ ਸੀ।
ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਾਰੇ ਮੈਂਬਰ, ਆਗੂ ਅਤੇ ਅਧਿਕਾਰੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਉਹ ਕਿਸੇ ਵੀ ਸੂਰਤ ਵਿੱਚ ਭਾਜਪਾ ਦੀਆਂ ਦਮਨਕਾਰੀ ਨੀਤੀਆਂ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਝੂਠੇ ਕੇਸ ਬਣਾ ਕੇ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਹੁਣ ਦੇਸ਼ ਦੀ ਜਨਤਾ ਸਭ ਕੁਝ ਜਾਣ ਚੁੱਕੀ ਹੈ ਅਤੇ ਇਸ ਵਾਰ ਉਹ ਭਾਜਪਾ ਨੂੰ ਸਬਕ ਸਿਖਾਉਣਗੇ।
ਵਿਧਾਇਕ ਕਲਸੀ ਨੇ ਦੱਸਿਆ ਕਿ ਇਸ ਦੌਰਾਨ ਲੋਕ ਸਭਾ ਹਲਕੇ ਸਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਵੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਸ ਖੇਤਰ ਵਿੱਚ ਕਿਹੜੀ ਕਮੀ ਹੈ ਅਤੇ ਉਸ ਘਾਟ ਨੂੰ ਪੂਰਾ ਕਰਨ ਲਈ ਕੀ ਕੀਤਾ ਜਾਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਹਿਮਾਚਲ ਅਤੇ ਜੰਮੂ ਦੀ ਸਰਹੱਦ 'ਤੇ ਹੋਣ ਕਾਰਨ ਗੁਰਦਾਸਪੁਰ ਪਾਰਲੀਮਾਨੀ ਸੀਟ ਬਹੁਤ ਮਹੱਤਵਪੂਰਨ ਹੈ ਅਤੇ ਹਰ ਪਾਰਟੀ ਦੀ ਬਹੁਤ ਤਾਕਤ ਹੈ | ਇਸ ਲਈ ਇਹ ਸੀਟ ਸਾਡੀ ਪਾਰਟੀ ਲਈ ਵੀ ਬਹੁਤ ਮਹੱਤਵਪੂਰਨ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।