Punjab News: ਬਠਿੰਡਾ ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਦੇ ਸੱਦੇ 'ਤੇ ਵੱਡੀ ਗਿਣਤੀ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਬਠਿੰਡਾ ਨੂੰ ਉਨਾਂ ਦੀ ਸੇਵਾ ਮੁਕਤੀ 'ਤੇ ਕਾਲੇ ਝੰਡਿਆਂ ਨਾਲ ਰੋਹ ਭਾਰੀ ਵਿਦਾਇਗੀ ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਟੀ. ਐਫ. ਬਠਿੰਡਾ ਜ਼ਿਲ੍ਹਾ ਦੇ ਪ੍ਰਧਾਨ ਰੇਸ਼ਮ ਸਿੰਘ ਖੇਮੋਆਣਾ ਤੇ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸ) ਬਠਿੰਡਾ ਵੱਲੋਂ ਪਿਛਲੇ ਦਿਨੀ ਹੜਤਾਲ ਸਬੰਧੀ ਚੱਲ ਰਹੇ ਤਨਖਾਹ ਵਾਪਸੀ ਦੇ ਸੰਘਰਸ਼ ਨੂੰ ਜਿੱਥੇ ਅਣਗੌਲਿਆ ਕੀਤਾ ਗਿਆ ਉੱਥੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅੱਗੇ ਕਰਕੇ ਅਧਿਆਪਕ ਜਥੇਬੰਦੀਆਂ ਨੂੰ ਧਮਕਾਉਣ ਅਤੇ ਚੱਲ ਰਹੇ ਸੰਘਰਸ਼ ਨੂੰ ਲਮਕਿਆ।
ਅਧਿਆਪਕ ਆਗੂਆਂ ਨੂੰ ਮੀਟਿੰਗ ਲਈ ਬੁਲਾ ਕੇ ਕੀਤਾ ਬੁਰਾ ਵਰਤਾਵਾ
ਉੱਪ ਜਿਲਾ ਸਿੱਖਿਆ ਅਫਸਰ (ਸ) ਬਠਿੰਡਾ ਵੱਲੋਂ ਜਿੱਥੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨਾਲ ਮਸਲੇ ਨੂੰ ਹੱਲ ਕਰਨ ਲਈ 15 ਮਾਰਚ ਦੇ ਧਰਨੇ 'ਚ ਦਿੱਤੇ ਭਰੋਸੇ 'ਤੇ ਸੱਦੀ ਗਈ ਮੀਟਿੰਗ ਵਿੱਚ ਅਧਿਆਪਕ ਆਗੂਆਂ ਨਾਲ ਬੁਰਾ ਵਰਤਾਵ ਕੀਤਾ ਗਿਆ। ਉੱਥੇ ਜਿਲ੍ਹਾ ਸਿੱਖਿਆ ਅਫਸਰ (ਸ )ਵੱਲੋਂ ਮੀਟਿੰਗ ਦੌਰਾਨ ਅਧਿਆਪਕ ਆਗੂਆਂ ਨਾਲ ਬੁਰਾ ਵਿਵਹਾਰ ਕਰਨ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤੇ ਨਾ ਹੀ ਜਿਲਾ ਸਿੱਖਿਆ ਅਫਸਰ ਸਕੈਂਡਰੀ ਵੱਲੋਂ ਅਧਿਆਪਕਾਂ ਨੂੰ ਬੁਲਾ ਕੇ ਇਸ ਮੁੱਦੇ ਤੇ ਕੋਈ ਗੱਲ ਕੀਤੀ ਗਈ।
ਤਨਖ਼ਾਹ ਕਟੌਤੀ ਦੇ ਚੱਲ ਰਹੇ ਸੰਘਰਸ਼ ਨਾਲ ਸਿੱਖਿਆ ਅਫਸਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਰੋਕਾਰ ਨਾ ਦਿਖਾ ਕੇ ਅਧਿਆਪਕ ਵਿਰੋਧੀ ਆਪਣਾ ਚਿਹਰਾ ਸਾਹਮਣੇ ਲਿਆਂਦਾ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਉਕਤ ਜਿਲਿਆ ਸਿੱਖਿਆ ਅਫਸਰ ਅਧਿਆਪਕ ਵਿਰੋਧੀ ਅਤੇ ਅਧਿਆਪਕ ਦੋਖੀ ਹੈ। ਰੋਸ ਵਜੋਂ ਉਹਨਾਂ ਦੀ ਸੇਵਾ ਮੁਕਤੀ ਤੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਅਧਿਆਪਕ ਵਿਰੋਧੀ ਕਿਰਦਾਰ ਕਾਰਨ ਕਾਲੇ ਝੰਡੇ ਦਿਖਾ ਕੇ ਉਹਨਾਂ ਨੂੰ ਸੰਘਰਸ਼ੀ ਚੋਟ ਦਿੰਦੇ ਹੋਏ ਰੋਹ ਭਰਪੂਰ ਰੋਸਮਈ ਕਾਲੀ ਵਿਦਾਇਗੀ ਦਿੱਤੀ ਹੈ।
ਅਧਿਆਪਕ ਆਗੂਆਂ ਨੇ ਦੱਸਿਆ ਕਿ ਜੇ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ 31 ਮਈ ਅਤੇ ਇਸ ਤੋਂ ਬਾਅਦ ਵੀ ਸੰਘਰਸ਼ ਜਾਰੀ ਰੱਖ ਕੇ ਅਧਿਆਪਕ ਮੰਗਾਂ ਦੇ ਵਿਰੋਧੀ ਸਿੱਖਿਆ ਅਧਿਕਾਰੀਆਂ ਦੇ ਚਿਹਰੇ ਨੰਗੇ ਕੀਤੇ ਜਾਂਦੇ ਰਹਿਣਗੇ।