ਇੱਕ ਹੋਰ ਮਾਮਲੇ 'ਚ ਕਸੁੱਤੀ ਫਸੀ ਬਰਖਾਸਤ ਕਾਂਸਟੇਬਲ, ਹੁਣ ਲੱਗੇ ਆਹ ਦੋਸ਼
Bathinda News: ਬਠਿੰਡਾ ਸੈਸ਼ਨ ਅਦਾਲਤ (Bathinda Session Court) ਨੇ ਪੰਜਾਬ ਪੁਲਿਸ (Punjab Police) ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ (Constable Amandeep Kaur) ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਤੈਅ ਕੀਤੇ ਹਨ।

Bathinda News: ਬਠਿੰਡਾ ਸੈਸ਼ਨ ਅਦਾਲਤ (Bathinda Session Court) ਨੇ ਪੰਜਾਬ ਪੁਲਿਸ (Punjab Police) ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ (Constable Amandeep Kaur) ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਤੈਅ ਕੀਤੇ ਹਨ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਹੈ।
ਹੁਣ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਮਾਮਲੇ ਦੀ ਸੁਣਵਾਈ ਤੋਂ ਬਾਅਦ ਬਠਿੰਡਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਵਿਜੀਲੈਂਸ ਬਿਊਰੋ (VB) ਨੂੰ ਅਮਨਦੀਪ ਵਿਰੁੱਧ ਸਬੂਤ ਪੇਸ਼ ਕਰਨ ਲਈ 21 ਜਨਵਰੀ ਦੀ ਅਗਲੀ ਤਰੀਕ ਦਿੱਤੀ ਹੈ। ਹਾਲੇ ਤੱਕ ਵਿਸਤ੍ਰਿਤ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ?
ਵਿਜੀਲੈਂਸ ਬਿਊਰੋ (Vigilance Bureau) ਨੇ 14 ਨਵੰਬਰ ਨੂੰ ਅਮਨਦੀਪ ਕੌਰ ਵਿਰੁੱਧ ਦੂਜੀ ਚਾਰਜਸ਼ੀਟ ਦਾਇਰ ਕੀਤੀ, ਜਿਸ ਨਾਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਦੇ ਮੁਕੱਦਮੇ ਦਾ ਰਾਹ ਪੱਧਰਾ ਹੋ ਗਿਆ ਸੀ। ਅਮਨਦੀਪ ਕੌਰ ਨੂੰ ਸੋਸ਼ਲ ਮੀਡੀਆ 'ਤੇ ਆਪਣੀ "ਗਲੈਮਰ ਲਾਈਫ" ਲਈ "ਥਾਰ ਵਾਲੀ ਕਾਂਸਟੇਬਲ" ਅਤੇ "ਇੰਸਟਾਗ੍ਰਾਮ ਕਵੀਨ" ਵਜੋਂ ਜਾਣਿਆ ਜਾਂਦਾ ਸੀ। ਉਸ ਨੂੰ ਇਸ ਸਾਲ 2 ਅਪ੍ਰੈਲ ਨੂੰ ਬਠਿੰਡਾ ਪੁਲਿਸ ਨੇ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ।
3 ਅਪ੍ਰੈਲ ਨੂੰ ਨੌਕਰੀ ਤੋਂ ਕੀਤਾ ਸੀ ਬਰਖਾਸਤ
ਉਸ ਦੀ ਐਸਯੂਵੀ ਵਿੱਚੋਂ ਕਥਿਤ ਤੌਰ 'ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਣ ਤੋਂ ਬਾਅਦ 3 ਅਪ੍ਰੈਲ ਨੂੰ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਬਾਅਦ ਵਿੱਚ, 26 ਮਈ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਸ ਦੇ ਖਿਲਾਫ ਕੇਸ ਦਰਜ ਕੀਤਾ। ਵਿਜੀਲੈਂਸ ਜਾਂਚ ਦੌਰਾਨ, ਉਸ ਦੀ ਚੱਲ ਅਤੇ ਅਚੱਲ ਜਾਇਦਾਦ, ਤਨਖਾਹ ਰਿਕਾਰਡ, ਬੈਂਕ ਖਾਤਿਆਂ ਅਤੇ ਕਰਜ਼ਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















