Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਹੱਤਕ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਤੇ ਉਸ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅੱਜ ਬਲਵਿੰਦਰ ਸੇਖੋਂ ਤੇ ਪ੍ਰਦੀਪ ਸ਼ਰਮਾ ਨੂੰ ਭਾਰੀ ਸੁਰੱਖਿਆ ਵਿਚਕਾਰ ਹਾਈਕੋਰਟ ਵਿੱਚ ਪੇਸ਼ ਕੀਤਾ ਗਿਆ। 



ਹਾਈਕੋਰਟ ਵਿੱਚ ਉਨ੍ਹਾਂ ਨੇ ਆਪਣੇ ਵਿਵਹਾਰ ਲਈ ਜੱਜਾਂ ਤੋਂ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਅਦਾਲਤ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਦੇ ਨਾਲ ਹੀ 2000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾ ਦਿੱਤੀ।



ਦੱਸ ਦਈਏ ਕਿ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੇ ਅਦਾਲਤ ਖਿਲਾਫ ਟਿੱਪਣੀ ਕੀਤੀ ਸੀ। ਲੁਧਿਆਣਾ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਇਹ ਕਾਰਵਾਈ ਹਾਈਕੋਰਟ ਵੱਲੋਂ ਵਰੰਟ ਜਾਰੀ ਕਰਨ ਮਗਰੋਂ ਕੀਤੀ ਸੀ। 


ਪੰਜਾਬ ਤੇ ਹਰਿਆਣਾ ਹਾਈ ਕੋਰਟ ਖ਼ਿਲਾਫ਼ ਟਿੱਪਣੀ ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਮਾਮਲੇ ’ਚ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹਾਈ ਕੋਰਟ ਵੱਲੋਂ ਮੁਲਜ਼ਮ ਖ਼ਿਲਾਫ਼ ਵਾਰੰਟ ਜਾਰੀ ਕਰਦਿਆਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਸਨ। 



ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਹੋਏ ਵਿਵਾਦ ਮਗਰੋਂ ਬਲਵਿੰਦਰ ਸੇਖੋਂ ਸੁਰਖੀਆਂ ’ਚ ਆਇਆ ਸੀ। ਇਸ ਮਗਰੋਂ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਇੱਕ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀ ਕੀਤੀ ਗਈ ਸੀ। 


ਕੌਣ ਹੈ ਬਲਵਿੰਦਰ ਸਿੰਘ ਸੇਖੋਂ?


ਉਸ ਸਮੇਂ ਦੇ ਡੀਜੀਪੀ ਦਿਨਕਰ ਗੁਪਤਾ ਦੇ ਕਾਰਜਕਾਲ ਦੌਰਾਨ ਡਿਪਟੀ ਸੁਪਰਡੈਂਟ ਆਫ਼ ਪੁਲਿਸ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਦੀ ਬਰਖਾਸਤਗੀ ਇਸ ਆਧਾਰ 'ਤੇ ਕੀਤੀ ਗਈ ਸੀ ਕਿ "ਉਸ ਨੇ ਅਨੁਸ਼ਾਸਿਤ ਫੋਰਸ ਦਾ ਮੈਂਬਰ ਹੁੰਦਿਆਂ ਸੋਸ਼ਲ ਮੀਡੀਆ ਰਾਹੀਂ ਸਰਕਾਰ ਵਿਰੁੱਧ ਟਿੱਪਣੀਆਂ ਕੀਤੀਆਂ ਸਨ।"


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।