Punjab News : ਪੰਜਾਬ ਦੀਆਂ ਡਿਸਪੈਂਸਰੀਆਂ ਤਬਦੀਲ ਹੋਣਗੀਆਂ ਮੁਹੱਲਾ ਕਲੀਨਿਕ 'ਚ, ਸਰਕਾਰ ਨੇ ਲਿਸਟ ਬਣਾਉਣ ਦੇ ਜਾਰੀ ਕੀਤੇ ਹੁਕਮ
Mohalla Clinics : ਪੰਜਾਬ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਹਰੇਕ ਵੱਡੇ ਜ਼ਿਲ੍ਹੇ ਵਿੱਚ ਚਾਰ ਡਿਸਪੈਂਸਰੀਆਂ ਅਤੇ ਹਰ ਛੋਟੇ ਜ਼ਿਲ੍ਹੇ ਵਿੱਚ ਦੋ ਡਿਸਪੈਂਸਰੀਆਂ ਆਮ ਆਦਮੀ ਮੁਹੱਲਾ ਕਲੀਨਿਕ ਵਿੱਚ ਤਬਦੀਲ ਕੀਤਾ ਜਾਵੇ। ਪੰਜਾਬ ਸਰਕਾਰ ਨੇ ਆਮ ਆਦਮੀ
ਚੰਡੀਗੜ੍ਹ : ਪੰਜਾਬ ਸਰਕਾਰ 17 ਸਾਲ ਬਾਅਦ ਡਿਸਪੈਂਸਰੀਆਂ ਨੂੰ ਗ੍ਰਾਂਟ ਦੇਣ ਜਾਰ ਰਹੀ ਹੈ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਪੰਜਾਬ ਦੀਆਂ 580 ਡਿਸਪੈਂਸਰੀਆਂ ਨੂੰ ਆਮ ਆਦਮੀ ਮੁਹੱਲਾ ਕਲੀਨਿਕ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਦੇ ਲਈ ਸਿਹਤ ਵਿਭਾਗ ਦੇ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ। ਜਿਹਨਾਂ ਨੂੰ ਆਮ ਆਦਮੀ ਮੁਹੱਲਾ ਕਲੀਨਿਕ ਦੇ ਤੀਸਰੇ ਪੜਾਅ ਵਿੱਚ ਸ਼ਾਮਲ ਕੀਤਾ ਜਾਣਾ ਹੈ।
ਪੰਜਾਬ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਹਰੇਕ ਵੱਡੇ ਜ਼ਿਲ੍ਹੇ ਵਿੱਚ ਚਾਰ ਡਿਸਪੈਂਸਰੀਆਂ ਅਤੇ ਹਰ ਛੋਟੇ ਜ਼ਿਲ੍ਹੇ ਵਿੱਚ ਦੋ ਡਿਸਪੈਂਸਰੀਆਂ ਆਮ ਆਦਮੀ ਮੁਹੱਲਾ ਕਲੀਨਿਕ ਵਿੱਚ ਤਬਦੀਲ ਕੀਤਾ ਜਾਵੇ। ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਪਿਛਲੇ ਤਜ਼ਰਬੇ ਨੂੰ ਦੇਖਦੇ ਹੋਏ ਤੀਸਰਾ ਪੜਾਅ ਸ਼ੁਰੂ ਕਰਨ ਦਾ ਵਿਚਾਰ ਕੀਤਾ ਹੈ।
ਸਰਕਾਰ ਮੁਤਾਬਕ ਆਮ ਆਦਮੀ ਮੁਹੱਲਾ ਕਲੀਨਿਕ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਨੂੰ ਹੁਲਾਰਾ ਦੇਣ ਵਿੱਚ ਮਦਦਗਾਰ ਸਾਬਿਤ ਹੋਈ ਹੈ ਜਿੱਥੇ ਲੋਕਾਂ ਨੂੰ ਦਵਾਈਆਂ ਅਤੇ ਡਾਇਗਨੌਸਟਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਡਿਸਪੈਂਸਰੀਆਂ ਦੀ ਗੱਲ ਕੀਤੀ ਜਾਵੇ ਤਾਂ ਪੇਂਡੂ ਆਬਾਦੀ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਰਕਾਰ ਨੇ 2006 ਵਿੱਚ 1,186 ਪੇਂਡੂ ਡਿਸਪੈਂਸਰੀਆਂ ਨੂੰ ਸਿਹਤ ਵਿਭਾਗ ਤੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ (ਆਰਡੀਪੀ) ਵਿਭਾਗ ਨੂੰ ਤਬਦੀਲ ਕਰ ਦਿੱਤਾ ਸੀ ਪਰ ਹੁਣ ਇਨ੍ਹਾਂ ਵਿੱਚੋਂ ਬਹੁਤੀਆਂ ਵਾਪਸ ਸਿਹਤ ਵਿਭਾਗ ਨੂੰ ਦੇ ਦਿੱਤੀਆਂ ਗਈਆਂ ਹਨ। ਅਤੇ ਲਗਭਗ 550 ਆਰਡੀਪੀ ਵਿਭਾਗ ਕੋਲ ਹਨ।
ਇਸ ਤੋਂ ਇਲਾਵਾ, ਕੁਝ ਪੇਂਡੂ ਡਿਸਪੈਂਸਰੀਆਂ ਨੂੰ ਪਿਛਲੇ 17 ਸਾਲਾਂ ਵਿੱਚ ਪਹਿਲੀ ਵਾਰ ਗ੍ਰਾਂਟ ਮਿਲੇਗੀ। ਇਹ 2006 ਦੀ ਗੱਲ ਹੈ ਜਦੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਜ਼ਿਆਦਾਤਰ ਪੇਂਡੂ ਡਿਸਪੈਂਸਰੀਆਂ ਨੂੰ ਇਮਾਰਤਾਂ ਦੀ ਸਾਂਭ-ਸੰਭਾਲ ਲਈ ਗ੍ਰਾਂਟਾਂ ਮਿਲੀਆਂ ਸਨ। ਕੁਝ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਬਹੁਤ ਮਾੜੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial