Gun Culture: ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਪਿਆ ਮਹਿੰਗਾ, ਲੌਂਗੋਵਾਲ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਖ਼ਿਲਾਫ਼ ਐਫ਼ਆਈਆਰ ਦਰਜ
ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ 'ਚ ਬੁੱਧਵਾਰ ਨੂੰ ਇੱਕ ਹੀ ਦਿਨ 'ਚ 6 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਲੌਂਗਵਾਲ ਪੁਲਿਸ ਨੇ ਫੇਸਬੁੱਕ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
Punjab News: ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਲਿਆ ਸਖ਼ਤ ਰੁਖ ਅਪਣਾਇਆ ਹੋਇਆ ਹੈ। ਸਰਕਾਰ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਬਿਨਾਂ ਕਿਸੇ ਕਾਰਨ ਹਥਿਆਰ ਲੈ ਕੇ ਨਹੀਂ ਜਾ ਸਕਦਾ ਹੈ ਅਤੇ ਨਾ ਹੀ ਇਸ ਨੂੰ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਿਤ ਕਰ ਸਕਦਾ ਹੈ, ਫਿਰ ਵੀ ਇਨ੍ਹਾਂ ਹਥਿਆਰਾਂ ਦੇ ਸ਼ੌਕੀਨ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।
ਸੰਗਰੂਰ ਪੁਲਿਸ ਨੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ 'ਚ ਬੁੱਧਵਾਰ ਨੂੰ ਇੱਕ ਹੀ ਦਿਨ 'ਚ 6 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਲੌਂਗਵਾਲ ਪੁਲਿਸ ਨੇ ਫੇਸਬੁੱਕ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੂਬਾ ਸਰਕਾਰ ਦੀ ਸਖ਼ਤੀ ਦੇ ਚੱਲਦਿਆਂ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਇੱਕ ਨੌਜਵਾਨ ਨੂੰ ਲੌਂਗੋਵਾਲ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਸਰਕਾਰ ਅਤੇ ਪੁਲਿਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਅਜਿਹੇ ਵਿੱਚ ਲੌਂਗੋਵਾਲ ਦੇ ਮਨੀਸ਼ ਗੋਇਲ ਨਾਮ ਦੇ ਨੌਜਵਾਨ ਵੱਲੋਂ ਹਥਿਆਰਾਂ ਸਮੇਤ ਇੱਕ ਪੋਸਟ ਪਾਈ ਗਈ ਸੀ, ਜਿਸ ਦੇ ਚੱਲਦਿਆਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਜ਼ਿਕਰ ਕਰ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਅਸਲਾ ਮਾਲਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਹਥਿਆਰ ਮਾਲਕ ਦੇ ਵਿਵਹਾਰ, ਚਾਲ-ਚਲਣ ਅਤੇ ਅਪਰਾਧਿਕ ਰਿਕਾਰਡ ਦੀ ਜਾਂਚ ਕਰੇਗੀ। ਜ਼ਿਲ੍ਹੇ ਵਿੱਚ 119 ਵਿਅਕਤੀਆਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 55 ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ।
ਇਸ ਬਾਬਤ ਜਾਣਕਾਰੀ ਦਿੰਦਿਆਂ ਸਥਾਨਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸਬ-ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸਬੰਧਤ ਖੇਤਰ ਦੇ ਐਸਡੀਐਮ, ਡੀਐਸਪੀ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਐਸਐਚਓ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 96 ਵਿਅਕਤੀ ਅਜਿਹੇ ਹਨ ਜਿਨ੍ਹਾਂ ਕੋਲ 2 ਤੋਂ ਵੱਧ ਹਥਿਆਰ ਹਨ। ਹਰ ਹਥਿਆਰ ਮਾਲਕ ਦੀ ਸੂਚੀ ਤਿਆਰ ਕੀਤੀ ਗਈ ਹੈ। ਅਸਲਾ ਮਾਲਕਾਂ ਖ਼ਿਲਾਫ਼ ਅਪਰਾਧਿਕ ਅਤੇ ਸ਼ਰਾਬ ਤਸਕਰੀ ਆਦਿ ਦੇ ਮਾਮਲੇ ਚੈੱਕ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਅਜਿਹੇ ਵਿਅਕਤੀ ਨੂੰ ਨੋਟਿਸ ਭੇਜਿਆ ਜਾਵੇਗਾ। ਇੱਕ ਦੌਰਾਨ ਇੱਕ ਹਫ਼ਤੇ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ। ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਜ਼ਿਕਰ ਕਰ ਦਈਏ ਕਿ ਸੰਗਰੂਰ ਜ਼ਿਲ੍ਹੇ ਵਿੱਚ ਕੁੱਲ ਲਾਇਸੈਂਸਾਂ ਦੀ ਗਿਣਤੀ 15,825 ਹੈ। ਕੁੱਲ ਹਥਿਆਰ 19,705 ਹਨ