Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੇ ਡਰਾਈਵਰਾਂ ਨਾਲ ਹਿਮਾਚਲ ਵਿੱਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਤੋਂ ਤਿੰਨ ਗੁਣਾ ਟੈਕਸ ਵਸੂਲਿਆ ਜਾ ਰਿਹਾ ਹੈ। ਡਰਾਈਵਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ।
Chandigarh News: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿੱਚ ਪੰਜਾਬ ਦੇ ਟੈਕਸੀ ਚਾਲਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੜਤਾਲ ’ਤੇ ਬੈਠੇ ਡਰਾਈਵਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਮਜਬੂਰੀ ਵੱਸ ਉਨ੍ਹਾਂ ਨੂੰ ਸੰਘਰਸ਼ ਦੇ ਰਾਹ 'ਤੇ ਆਉਣਾ ਪਿਆ। ਜੇ ਸਰਕਾਰ ਨੇ ਜਲਦੀ ਸੁਣਵਾਈ ਨਾ ਕੀਤੀ ਤਾਂ ਉਹ ਸੀਐਮ ਹਾਊਸ ਵੱਲ ਮਾਰਚ ਕਰਨਗੇ।
ਪੰਜਾਬ ਦੇ ਟੈਕਸੀ ਚਾਲਕਾਂ ਦੇ ਇਲਜ਼ਾਮ
ਅਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਅੱਜ ਪੰਜਾਬ ਦੇ ਟੈਕਸੀ ਡਰਾਈਵਰ ਚੰਡੀਗੜ੍ਹ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਡਰਾਈਵਰਾਂ ਨਾਲ ਹਿਮਾਚਲ ਵਿੱਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਤੋਂ ਤਿੰਨ ਗੁਣਾ ਟੈਕਸ ਵਸੂਲਿਆ ਜਾ ਰਿਹਾ ਹੈ। ਡਰਾਈਵਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੇ 'ਚ ਡਰਾਈਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸੋਸ਼ਲ ਮੀਡੀਆ ਤੋਂ ਭੜਕਾਊ ਪੋਸਟਾਂ ਹਟਾ ਦਿੱਤੀਆਂ ਜਾਣ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।