ਕਪੂਰਥਲਾ: ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ 'ਚ 30 ਦੇ ਕਰੀਬ ਨੌਜਵਾਨਾਂ ਨੇ CIA ਸਟਾਫ ਅਤੇ ਥਾਣਾ ਕੋਤਵਾਲੀ 'ਤੇ ਹਮਲਾ ਕਰ ਦਿੱਤਾ। ਇਨ੍ਹਾਂ ਨੌਜਵਾਨਾਂ ਨੇ ਪੁਲਿਸ ਟੀਮ 'ਤੇ ਇੱਟਾਂ-ਪੱਥਰ ਸੁੱਟੇ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ। ਜਦਕਿ ਉੱਥੋਂ ਲੰਘ ਰਿਹਾ ਇੱਕ ਰਾਹਗੀਰ ਜ਼ਖਮੀ ਹੋ ਗਿਆ। ਦਰਅਸਲ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ ਸੀ, ਜੋ ਬਾਅਦ 'ਚ ਹਿੰਸਕ ਹੋ ਗਿਆ।
ਤਿੰਨੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਰਾਹਗੀਰ ਨੂੰ ਗੰਭੀਰ ਹਾਲਤ ਵਿੱਚ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਦਕਿ ਇੱਕ ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਹੈ। ਡੀਐਸਪੀ ਅਤੇ ਸੀਆਈਏ ਸਟਾਫ਼ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ CIA ਸਟਾਫ ਕਪੂਰਥਲਾ ਦਾ ਹੌਲਦਾਰ ਪਰਮਿੰਦਰ ਸਿੰਘ ਆਪਣੀ ਕਾਰ 'ਚ ਡਿਊਟੀ 'ਤੇ ਕਪੂਰਥਲਾ ਆ ਰਿਹਾ ਸੀ। ਜਦੋਂ ਉਹ ਪਿੰਡ ਤਲਵੰਡੀ ਮਹਿਮਾ ਨੇੜੇ ਪਹੁੰਚਿਆ ਤਾਂ ਉਸ ਨੇ ਅੱਗੇ ਤੋਂ ਆ ਰਹੀ ਕਾਰ ਨੂੰ ਓਵਰਟੇਕ ਕਰ ਲਿਆ। ਕਾਰ ਸਵਾਰ ਦੂਜੇ ਵਿਅਕਤੀ ਨੇ ਉਸ ਨੂੰ ਰੋਕ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਕਤ ਕਾਰ ਸਵਾਰ ਨੇ ਰੌਲਾ ਪਾ ਕੇ ਆਪਣੇ ਸਾਥੀਆਂ ਨੂੰ ਇਕੱਠਾ ਕਰ ਲਿਆ। ਅਚਾਨਕ 25-30 ਨੌਜਵਾਨ ਤੇਜ਼ਧਾਰ ਹਥਿਆਰਾਂ, ਬੇਸਬਾਲ ਬੈਟ ਲੈ ਕੇ ਆਏ ਅਤੇ ਬਾਅਦ 'ਚ ਇੱਟਾਂ ਅਤੇ ਪਥਰਾਅ ਚਲਾਏ। ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਵਿੱਚ ਪਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਇੱਕ ਰਾਹਗੀਰ ਸਤਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ