Sultanpur Lodhi: ਸੁਲਤਾਨਪੁਰ ਲੋਧੀ 'ਚ ਗੁਰਦਆਰਾ ਸਾਹਿਬ 'ਤੇ ਕਬਜ਼ੇ ਨੂੰ ਲੈਕੇ ਵਿਵਾਦ, ਨਿਹੰਗਾਂ ਤੇ ਪੁਲਿਸ 'ਚ ਮੁੱਠਭੇੜ, ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਹੋਈ ਮੌਤ
Punjab News: ਸੁਲਤਾਨਪੁਰ ਲੋਧੀ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਗੁਰਦਆਰਾ ਸਾਹਿਬ 'ਤੇ ਕਬਜ਼ੇ ਨੂੰ ਲੈਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਖਬਰ ਆਈ ਹੈ ਕਿ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋ ਗਈ ਹੈ।
Sultanpur Lodhi: ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋਣ ਦਾ ਸਮਾਚਾਰ ਹਾਸਿਲ ਹੋਇਆ ਹੈ।
ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਪੁਲਿਸ ਕਰਮਚਾਰੀ ਅਜੇ ਵੀ ਜ਼ਖਮੀ ਹਨ।
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ 'ਤੇ ਨਿਹੰਗ ਸਿੰਘਾਂ ਦੇ ਇੱਕ ਜੱਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪਾਸਿਓ ਗੋਲੀਬਾਰੀ ਹੋਈ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੁਪਹਿਰ 300 ਦੇ ਕਰੀਬ ਪੁਲਿਸ ਕਰਮਚਾਰੀਆਂ, ਜਿਨ੍ਹਾਂ 'ਚ ਵੱਡੀ ਗਿਣਤੀ 'ਚ ਲੇਡੀ ਪੁਲਿਸ, ਦੰਗਾ ਰੋਕੂ ਪੁਲਿਸ ਪਾਰਟੀ ਤੇ ਹੋਰ ਸੁਰੱਖਿਆ ਬਲ ਸਨ, ਨੂੰ ਲੈ ਕੇ ਪੁਲਿਸ ਅਧਿਕਾਰੀ ਇਸ ਗੁਰਦੁਆਰਾ ਸਾਹਿਬ ਦੀ ਛਾਉਣੀ ਅੰਦਰ ਜਾਣ ਲਈ ਯਤਨ ਕੀਤਾ ਗਿਆ। ਪਰ ਡੇਰੇ ਦੇ ਅੰਦਰ ਵੱਡੀ ਗਿਣਤੀ 'ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਲਲਕਾਰਨਾ ਸ਼ੁਰੂ ਕਰ ਦਿੱਤਾ। ਸਿੰਘਾਂ ਵੱਲੋਂ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਪੁਲਿਸ ਅੰਦਰ ਆਈ ਤਾਂ ਫਿਰ ਆਰ-ਪਾਰ ਦੀ ਲੜਾਈ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।