(Source: ECI/ABP News)
ਡੀਜੇ 'ਤੇ ਗਾਣੇ ਨੂੰ ਲੈ ਕੇ ਹੋਈ ਤਕਰਾਰ ਨੇ ਧਾਰਿਆ ਭਿਆਨਕ ਰੂਪ, ਵਿਆਹ ਸਮਾਗਮ ਦੌਰਾਨ ਚੱਲੀ ਗੋਲੀ
Punjab News: ਮੁਕਤਸਰ ਦੇ ਮਲੋਟ ਰੋਡ 'ਤੇ ਸਥਿਤ ਇਕ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ।

Punjab News: ਮੁਕਤਸਰ ਦੇ ਮਲੋਟ ਰੋਡ 'ਤੇ ਸਥਿਤ ਇਕ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਜੇ. ਤੇ ਗਾਣੇ ਨੂੰ ਲੈ ਕੇ ਮਾਮੂਲੀ ਝਗੜੇ ਕਾਰਨ ਗੋਲੀ ਚਲੀ। ਇਸ ਦੌਰਾਨ ਫਾਈਨਾਂਸ ਕੰਪਨੀ ਦੇ ਮਾਲਕ ਗੁਰਲਾਲ ਸੰਧੂ ਨੂੰ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਮੁਕਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਵਿਅਕਤੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਮਨਾਹੀ ਹੋਣ ਦੇ ਬਾਵਜੂਦ ਉਕਤ ਵਿਅਕਤੀ ਅੰਦਰ ਹਥਿਆਰ ਕਿਵੇਂ ਲੈ ਕੇ ਗਿਆ।
ਵੱਡਾ ਸਵਾਲ ਇਹ ਹੈ ਕਿ ਲਗਾਤਾਰ ਪੰਜਾਬ ਵਿੱਚ ਸਰਕਾਰ ਅਤੇ ਪੁਲਿਸ ਗੰਨ ਕਲਚਰ ਨੂੰ ਲੈ ਕੇ ਸਖ਼ਤ ਹੈ ਅਤੇ ਅਸਲਾ ਲਾਇਸੈਂਸਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਹਰ ਰੋਜ਼ ਘਟਨਾਵਾਂ ਵਾਪਰ ਰਹੀਆਂ ਹਨ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
