Punjab News: ਮੁਕਤਸਰ ਦੇ ਮਲੋਟ ਰੋਡ 'ਤੇ ਸਥਿਤ ਇਕ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਜੇ. ਤੇ ਗਾਣੇ ਨੂੰ ਲੈ ਕੇ ਮਾਮੂਲੀ ਝਗੜੇ ਕਾਰਨ ਗੋਲੀ ਚਲੀ। ਇਸ ਦੌਰਾਨ ਫਾਈਨਾਂਸ ਕੰਪਨੀ ਦੇ ਮਾਲਕ ਗੁਰਲਾਲ ਸੰਧੂ ਨੂੰ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਮੁਕਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਵਿਅਕਤੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਮਨਾਹੀ ਹੋਣ ਦੇ ਬਾਵਜੂਦ ਉਕਤ ਵਿਅਕਤੀ ਅੰਦਰ ਹਥਿਆਰ ਕਿਵੇਂ ਲੈ ਕੇ ਗਿਆ। 


ਵੱਡਾ ਸਵਾਲ ਇਹ ਹੈ ਕਿ ਲਗਾਤਾਰ ਪੰਜਾਬ ਵਿੱਚ ਸਰਕਾਰ ਅਤੇ ਪੁਲਿਸ ਗੰਨ ਕਲਚਰ ਨੂੰ ਲੈ ਕੇ ਸਖ਼ਤ ਹੈ ਅਤੇ ਅਸਲਾ ਲਾਇਸੈਂਸਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਹਰ ਰੋਜ਼ ਘਟਨਾਵਾਂ ਵਾਪਰ ਰਹੀਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!