Punjab News: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
ਬਲਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਰਾਜ ਮੋਹਨ ਸਿੰਘ ਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 28 ਅਗਸਤ ਤੈਅ ਕੀਤੀ ਹੈ। ਪਟੀਸ਼ਨਰਾਂ ਨੇ ਕਿਹਾ ਹੈ ਕਿ ਪੰਜਾਬ ਰਾਜ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ/ਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ।
ਪਟੀਸ਼ਨਰਾਂ ਨੇ ਜਨਵਰੀ 2019 ਵਿੱਚ ਹੀ ਅਹੁਦਾ ਸੰਭਾਲਿਆ ਸੀ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ ਪਰ ਰਾਜ ਸਰਕਾਰ ਵੱਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ। ਹੁਣ ਲੱਗਦਾ ਹੈ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਮਹਿੰਗਾ ਪੈ ਗਿਆ ਹੈ। ਇੱਕ ਪਾਸੇ ਪੰਚਾਇਤਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ 'ਆਪ' ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਦੇ ਇਸ ਹੁਕਮ ਨੂੰ ਅਦਾਲਤ 'ਚ ਚੁਣੌਤੀ ਮਿਲ ਗਈ ਹੈ।
ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ 'ਆਪ' ਸਰਕਾਰ ਦੇ ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਮੀਦ ਪ੍ਰਗਟਾਈ ਕਿ ਅਦਾਲਤ ਵੱਲੋਂ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ